23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 05-06-2025
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਬ-ਜੇਲ੍ਹ ਮੋਗਾ ਵਿਖੇ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸਬ ਜੇਲ੍ਹ ਮੋਗਾ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਚਰਨਪ੍ਰੀਤ ਸਿੰਘ ਮਨੋਰੋਗ ਮਾਹਿਰ, ਡਾ. ਰੁਪਾਲੀ ਅੱਖਾਂ ਦੇ ਸਪੈਸ਼ਲਿਸਟ, ਡਾ. ਗੌਤਮਬੀਰ ਸੋਢੀ ਡੈਂਟਿਸਟ, ਡਾ. ਮਨਿੰਦਰਜੀਤ ਸਿੰਘ ਓਰਥੋ, ਡਾ. ਜਸਪ੍ਰੀਤ ਕੌਰ ਸਕਿਨ ਸਪੈਸ਼ਲਿਸਟ, ਡਾ. ਅਸ਼ਮਿਤਾ ਸਿੱਕਾ ਐਮ.ਡੀ. ਤੇ ਡਾ. ਗੁਰਅੰਜਨ ਕੌਰ ਐਮ.ਡੀ. ਸਿਵਲ ਹਸਪਤਾਲ ਮੋਗਾ ਮੌਜੂਦ ਸਨ | ਇਸ ਕੈਂਪ ਵਿਚ ਉਕਤ ਟੀਮ ਵਲੋਂ ਕੁੱਲ 84 ਕੈਦੀਆਂ/ਹਵਾਲਾਤੀਆਂ ਦਾ ਚੈੱਕਅਪ ਕੀਤਾ ਗਿਆ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਜ਼ਿਲ੍ਹਾ ਅਤੇ ਸੈਸ਼ਨ ਜੱਜ ਮੋਗਾ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਨਿਪਟਾਰਾ ਕੀਤਾ ਗਿਆ | ਸਰਬਜੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ ਅਤੇ ਭਵਿੱਖ ਵਿਚ ਵੀ ਲਗਾਉਂਦੇ ਰਹਾਂਗੇ | ਉਨ੍ਹਾਂ ਵਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ | ਇਸ ਮੌਕੇ ਕਿਰਨ ਜਯੋਤੀ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ, ਇਤੂ ਸੋਢੀ ਪਿ੍ੰਸੀਪਲ ਜੱਜ ਜੁਵੇਨਾਈਲ ਜਸਟਿਸ ਬੋਰਡ ਮੋਗਾ ਅਤੇ ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜ਼ਨ ਮੋਗਾ, ਸਮੀਰ ਗੁਪਤਾ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਤੇ ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਮੋਗਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਰੇਲਿੰਗ ਤੋਂ ਗੰਦੇ ਪਾਣੀ ਵਾਲੇ ਨਾਲੇ ਕਾਰਨ ਵਾਪਰ ਸਕਦਾ ਸੜਕ ਹਾਦਸਾ <br/> ਅਗਲੀ ਖ਼ਬਰ ਸੜਕ 'ਤੇ ਡਿਗੇ ਦਰੱਖ਼ਤ ਕਾਰਨ ਆਹਮੋ-ਸਾਹਮਣੇ ਟਕਰਾਈਆਂ ਕਾਰਾਂ
Ad Position 24