ਕਿਸ਼ਨਪੁਰਾ ਕਲਾਂ, 4 ਜੂਨ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੱਤ ਦਿਨਾਂ ਸਮਰ ਕੈਂਪ ਦੀ ਅੱਜ ਸਮਾਪਤੀ ਹੋਈ, ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਇਸ ਦਾ ਭਰਪੂਰ ਅਨੰਦ ਮਾਣਿਆ ਗਿਆ ਅਤੇ ਹਰਿਆਣਵੀ ਭਾਸ਼ਾ ਦੇ ਨਾਲ-ਨਾਲ ਉੱਥੋਂ ਦੀਆਂ ਸਭਿਆਚਾਰਕ ਗਤੀਵਿਧੀਆਂ ਨੂੰ ਨੇੜਿਉਂ ਜਾਣਿਆ ਜਿਸ ਦੇ ਨਤੀਜੇ ਵਜੋਂ ਅੱਜ ਸੀ.ਬੀ.ਐਸ.ਈ. ਵਲੋਂ ਭੇਜੇ ਗਏ ਲਿੰਕ ਤੋਂ ਵਿਦਿਆਰਥੀ ਅਤੇ ਅਧਿਆਪਕਾਂ ਨੇ ਈ-ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ | ਉਨ੍ਹਾਂ ਵਿਚ ਨਵਾਂ ਉਤਸ਼ਾਹ ਤੇ ਜਜ਼ਬਾ ਪੈਦਾ ਕਰਦੇ ਹਨ | ਅੱਜ ਪ੍ਰਾਪਤ ਕੀਤੇ ਸਰਟੀਫਿਕੇਟ ਉਨ੍ਹਾਂ ਨੂੰ ਹੋਰ ਗਤੀਵਿਧੀਆਂ ਲਈ ਉਤਸ਼ਾਹਿਤ ਕਰਨਗੇ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਇਸ ਸਰਟੀਫਿਕੇਟ ਪ੍ਰਾਪਤ ਹੋਣ 'ਤੇ ਵਧਾਈ ਦਿੱਤੀ |