ਬਾਘਾ ਪੁਰਾਣਾ, 4 ਜੂਨ (ਗੁਰਮੀਤ ਸਿੰਘ ਮਾਣੂੰਕੇ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੂੰ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਵਰਕਰਾਂ ਅੰਦਰ ਖ਼ੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਨਵ-ਨਿਯੁਕਤ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੂੰ ਵਧਾਈ ਦਿੰਦੇ ਹੋਏ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਾਰਟੀ ਅੰਦਰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਨੌਜਵਾਨ ਪਾਰਟੀ ਵਰਕਰਾਂ ਨੂੰ ਹਮੇਸ਼ਾ ਵੱਡੀ ਜਿੰਮੇਵਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਲਕੇ ਦੇ ਇਸ ਨੌਜਵਾਨ ਨੂੰ ਸਮੇਂ-ਸਮੇਂ 'ਤੇ ਵੱਖ-ਵੱਖ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਇਸ ਸੌਂਪੀ ਹੋਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |