ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਖਿਡਾਰਨ ਆਂਚਲ ਨੇ 25ਵੀਂ ਸਬ ਜੂਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ 'ਚ ਬਹੁਤ ਵਧੀਆ ਖੇਡ ਖੇਡਦੇ ਹੋਏ ਭਾਗ ਲਿਆ | ਇਹ ਚੈਂਪੀਅਨਸ਼ਿਪ ਤਾਮਿਲਨਾਡੂ ਵਿਖੇ ਹੋਈ | ਵਰਨਣਯੋਗ ਹੈ ਕਿ ਆਂਚਲ ਨੇ ਪੰਜਾਬ ਪੱਧਰ ਦੇ ਮੁਕਾਬਲਿਆਂ ਵਿਚ ਸੋਨ ਮੈਡਲ ਜਿੱਤ ਕੇ ਮੋਗਾ ਜ਼ਿਲ੍ਹੇ ਦਾ ਨਾਂਅ ਚਮਕਾਇਆ ਸੀ | ਇਹ ਨੈਸ਼ਨਲ ਕਾਨਵੈਂਟ ਸਕੂਲ ਵਿਖੇ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਹੈ | ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਐਗਜ਼ੈਕਟਿਵ ਮੈਜਿਸਟਰੇਟ, ਡਾਇਰੈਕਟਰ ਪਿ੍ੰਸੀਪਲ ਅੰਬਿਕਾ ਦਾਨੀ, ਚੇਅਰਮੈਨ ਪਰਮਵੀਰ ਸਿੰਘ, ਵਾਈਸ ਪਿ੍ੰਸੀਪਲ ਹਰਲੀਨ ਕੌਰ, ਲਿਆਜਨ ਆਫ਼ੀਸਰ ਇੰਦਰਪ੍ਰਤਾਪ ਸਿੰਘ, ਡਾ. ਦੀਪਿਕਾ ਦਾਨੀ ਨੇ ਸਕੂਲ ਦੇ ਅਣਥੱਕ ਸਮੂਹ ਤਜਰਬੇਕਾਰ ਸਟਾਫ਼ ਮੈਂਬਰਾਂ, ਕੋਚ ਰਾਜਵੀਰ ਕੌਰ, ਖਿਡਾਰਨ ਆਂਚਲ, ਮਾਤਾ-ਪਿਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਖਿਡਾਰਨ ਅੰਤਰ-ਰਾਸ਼ਟਰੀ ਪੱਧਰ ਤੱਕ ਨਾਮਣਾ ਖੱਟੇਗੀ | ਡਾਇਰੈਕਟਰ ਪਿ੍ੰਸੀਪਲ ਅੰਬਿਕਾ ਦਾਨੀ ਨੇ ਦੱਸਿਆ ਕਿ ਜਿੱਥੇ ਹਰ ਸਾਲ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਵਿਦਿਆਰਥੀ ਖੇਡਾਂ ਵਿਚ ਰਾਸ਼ਟਰੀ ਪੱਧਰ 'ਤੇ ਸੋਨ ਤਗਮੇ ਪ੍ਰਾਪਤ ਕਰਦੇ ਹਨ |