24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਡਾ. ਅਰੋੜਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਖੁਸ਼ੀ ਦੀ ਲਹਿਰ-ਪ੍ਰੇਮ ਚੰਦ ਚੱਕੀ ਵਾਲੇ <br/>

Ad Position 21
No active advertisement
ਅਜੀਤ ਡੈਸਕ 05-06-2025
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹਲਕਾ ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੂੰ ਮਾਲਵਾ ਸੈਂਟਰਲ ਜ਼ੋਨ ਦਾ ਮੀਤ ਪ੍ਰਧਾਨ ਅਤੇ ਆਪ ਮਹਿਲਾ ਵਿੰਗ ਪੰਜਾਬ ਦਾ ਪ੍ਰਧਾਨ ਬਣਨ ਨਾਲ ਮੋਗਾ ਜ਼ਿਲ੍ਹੇ ਨੂੰ ਵੱਡਾ ਮਾਣ ਮਿਲਿਆ ਹੈ | ਅਤੇ ਇਹ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਦੂਰ ਅੰਦੇਸ਼ੀ ਅਤੇ ਕੰਮ ਕਰਨ ਦੀ ਸਵੈ ਇੱਛਾ ਸ਼ਕਤੀ ਕਾਰਨ ਸੰਭਵ ਹੋਇਆ ਹੈ ਅਤੇ ਹੁਣ ਇਨ੍ਹਾਂ ਦੋਵੇਂ ਵੱਡੇ ਅਹੁਦਿਆਂ 'ਤੇ ਰਹਿ ਕੇ ਡਾ. ਅਮਨਦੀਪ ਕੌਰ ਅਰੋੜਾ ਪਾਰਟੀ ਦੀ ਯੋਗ ਅਗਵਾਈ ਕਰਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਵਿਧਾਇਕਾ ਡਾ. ਅਰੋੜਾ ਦੀ ਅਗਵਾਈ ਵਿਚ ਮੋਗਾ ਹਲਕਾ ਵਿਕਾਸ ਦੀਆਂ ਲੀਹਾਂ ਸਰ ਕਰ ਰਿਹਾ ਹੈ ਅਤੇ ਹਲਕੇ ਅੰਦਰ ਉਸ ਦੀ ਹਰਮਨ ਪਿਆਰਤਾ ਦਿਨੋਂ ਦਿਨ ਵਧ ਰਹੀ ਹੈ ਅਤੇ ਹੁਣ ਉਨ੍ਹਾਂ ਦੀਆਂ ਵੱਡੀਆਂ ਨਿਯੁਕਤੀਆਂ ਨਾਲ ਹਰਮਨ ਪਿਆਰਤਾ ਪੰਜਾਬ ਪੱਧਰ 'ਤੇ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੜਿੱਕ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਬਲਜੀਤ ਸਿੰਘ ਪ੍ਰਧਾਨ ਅਤੇ ਸ਼ਿਵਰਾਜ ਸਿੰਘ ਉਪ ਪ੍ਰ... ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੀ ਆਂਚਲ ਨੇ ਵੁਸ਼ੂ ਚੈਂਪੀਅਨਸ਼ਿਪ ਵਿਚ ਭਾਗ ਲਿਆ
Ad Position 24