24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਿੰਡ ਚੜਿੱਕ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਬਲਜੀਤ ਸਿੰਘ ਪ੍ਰਧਾਨ ਅਤੇ ਸ਼ਿਵਰਾਜ ਸਿੰਘ ਉਪ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 05-06-2025
ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਬਲਜੀਤ ਸਿੰਘ ਅਤੇ ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ | ਇਸ ਦੌਰਾਨ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਚੁਣੇ ਗਏ ਪ੍ਰਧਾਨ ਬਲਜੀਤ ਸਿੰਘ, ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੂੰ ਹਾਰ ਅਤੇ ਸਿਰੋਪਾਓ ਭੇਟ ਕਰ ਕੇ ਵਧਾਈ ਦਿੱਤੀ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਮੁੱਚੀ ਕਮੇਟੀ ਪਿੰਡ ਅਤੇ ਸਮਾਜ ਦੇ ਵਿਕਾਸ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਅਣਥੱਕ ਮਿਹਨਤ ਕਰੇਗੀ | ਇਸ ਮੌਕੇ ਨਵ-ਨਿਯੁਕਤ ਕੋਆਪ੍ਰੇਟਿਵ ਸੁਸਾਇਟੀ ਪ੍ਰਧਾਨ ਬਲਜੀਤ ਸਿੰਘ, ਉਪ ਪ੍ਰਧਾਨ ਸ਼ਿਵਰਾਜ ਸਿੰਘ ਅਤੇ ਸਮੁੱਚੀ ਕਮੇਟੀ ਨੇ ਕਿਹਾ ਕਿ ਉਹ ਇਲਾਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲਲਿਤ ਥਾਪਰ ਨਮਿਤ ਗਰੁੜ ਪੁਰਾਣ ਪਾਠ ਦਾ ਭੋਗ ਭਲਕੇ <br/> ਅਗਲੀ ਖ਼ਬਰ ਡਾ. ਅਰੋੜਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਖੁਸ਼ੀ ਦੀ ਲਹਿਰ-ਪ੍ਰੇਮ ਚੰਦ ਚੱਕੀ ਵਾਲੇ <br/>
Ad Position 24