ਮੋਗਾ, 4 ਜੂਨ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਪ੍ਰਧਾਨ ਡਾ. ਪਰਮਜੀਤ ਸਿੰਘ ਵੱਡਾਘਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਆਗੂ ਡਾ. ਬਸੰਤ ਸਿੰਘ, ਡਾ. ਭਗਵੰਤ ਸਿੰਘ, ਡਾ. ਹਰਜੀਤ ਸਿੰਘ, ਚੇਅਰਮੈਨ ਡਾ. ਲਖਵਿੰਦਰ ਸਿੰਘ ਡਰੋਲੀ ਭਾਈ, ਕੈਸ਼ੀਅਰ ਡਾ. ਸਾਹਿਬ ਸਿੰਘ, ਸਕੱਤਰ ਡਾ. ਬੋਹੜ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਹਿੱਸਾ ਲਿਆ | ਸ਼ੁਰੂਆਤ ਵਿਚ ਸੈਕਟਰੀ ਡਾ. ਗੋਬਿੰਦ ਸਿੰਘ ਨੇ 1984 ਦੇ ਸਾਕਾ ਨੀਲਾ ਤਾਰਾ ਵਿਚ ਸ਼ਹੀਦ ਹੋਣ ਵਾਲੇ ਸਿੰਘਾਂ, ਬੀਬੀਆਂ ਤੇ ਬੱਚਿਆਂ ਨੂੰ ਨਮਨ ਕੀਤਾ ਤੇ ਇਸ ਦੁਖਾਂਤ ਨੂੰ ਨਾ ਭੁੱਲਣ ਵਾਲੀ ਕਾਰਵਾਈ ਦੱਸਿਆ | ਇਸ ਮੌਕੇ ਸਾਰੇ ਸਾਥੀਆਂ ਵਲੋਂ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ ਤੇ ਕੌਮ ਦੀ ਖ਼ਾਤਰ ਦਿੱਤੀ ਕੁਰਬਾਨੀ ਇਤਿਹਾਸ ਦੇ ਪੰਨਿਆਂ 'ਚ ਹਮੇਸ਼ਾ ਕਾਇਮ ਰਹੇਗੀ | ਡਾ. ਪਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਨੂੰ ਹੋਂਦ 'ਚ ਆਈ ਨੂੰ 28 ਸਾਲ ਪੂਰੇ ਹੋ ਗਏ ਹਨ ਤੇ ਸਾਰੇ ਸਾਥੀਆਂ ਦੀ ਅਣਥੱਕ ਮਿਹਨਤ, ਸੰਘਰਸ਼ ਦੁਆਰਾ ਅਸੀਂ ਆਪਣੇ ਕਿੱਤੇ ਨੂੰ ਬਚਾਉਣ ਵਿਚ ਸਫਲ ਰਹੇ ਹਾਂ | ਉਨ੍ਹਾਂ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਹਨਤ ਕਰੀਏ ਤਾਂ ਜੋ ਅਸੀਂ ਸਰਕਾਰ ਦੀ ਕਿਸੇ ਧੱਕੇਸ਼ਾਹੀ ਦਾ ਮੁਕਾਬਲਾ ਕਰ ਸਕੀਏ | ਡਾ. ਬਸੰਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਸਾਰੇ ਸਾਥੀਆਂ ਨੂੰ ਪ੍ਰਮਾਣ ਪੱਤਰ ਦਿੱਤੇ ਗਏ | ਡਾ. ਗੁਰਮੀਤ ਸਿੰਘ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਡਾ. ਲਖਵੀਰ ਸਿੰਘ, ਡਾ. ਮਹਿੰਦਰਪਾਲ, ਡਾ. ਕੁਲਵਿੰਦਰ ਸਿੰਘ, ਡਾ. ਗੁਰਜੰਟ ਸਿੰਘ, ਡਾ. ਨਛੱਤਰ ਸਿੰਘ, ਡਾ. ਅਮਨ, ਡਾ. ਗੁਰਪਾਲ ਸਿੰਘ, ਡਾ. ਕਿਸ਼ਨ, ਡਾ. ਜਸਵਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਸੰਦੀਪ, ਡਾ. ਬਲਵੰਤ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਪ੍ਰਗਟ ਸਿੰਘ ਆਦਿ ਹਾਜ਼ਰ ਸਨ |