26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਖਬੀਰ ਦੇ ਆਦੇਸ਼ਾਂ 'ਤੇ ਅਕਾਲੀ ਦਲ ਜ਼ਿਲ੍ਹਾ ਮੋਗਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ-ਮਾਹਲਾ, ਸਨੀ ਗਿੱਲ, ਤਲਵੰਡੀ ਭੰਗੇਰੀਆ

Ad Position 21
No active advertisement
ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਸੰਨੀ ਟਾਵਰ ਸਥਿਤ ਜ਼ਿਲ੍ਹਾ ਮੋਗਾ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਅਬਜ਼ਰਵਰ ਰਾਜਵਿੰਦਰ ਸਿੰਘ ਧਰਮਕੋਟ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਤੋਂ ਖਣਮੁੱਖ ਭਾਰਤੀ ਪੱਤੋ, ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਅੱਜ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਸਾਡੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕ ਸੰਕਟ ਦੀ ਘੜੀ ਨਾਲ ਜੂਝ ਰਹੇ ਹਨ | ਇਸੇ ਲਈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੀ ਫ਼ਤਿਹ ਰੈਲੀ ਮੁਲਤਵੀ ਕਰ ਦਿੱਤੀ ਤੇ ਉਹ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਦਰਦ ਜਾਣ ਰਹੇ ਹਨ ਤੇ ਆਪਣੇ ਤੌਰ 'ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਆਰਥਿਕ ਮਦਦ ਵੀ ਕਰ ਰਹੇ ਹਨ ਅਤੇ ਉਨ੍ਹਾਂ ਨੇ ਸਮੁੱਚੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਆਦੇਸ਼ ਜਾਰੀ ਕੀਤਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਕਿਸਾਨਾਂ ਤੇ ਹੋਰ ਵਰਗਾਂ ਦੀ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ | ਇਸ ਲਈ ਮੋਗਾ ਜ਼ਿਲ੍ਹੇ ਦਾ ਸਮੁੱਚਾ ਅਕਾਲੀ ਦਲ ਆਪਣੇ ਵਰਕਰਾਂ ਨੂੰ ਨਾਲ ਲੈ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਰਿਹਾ ਹੈ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸਨ ਕਿ ਉਹ ਕੁਦਰਤੀ ਆਫ਼ਤ ਆਉਣ 'ਤੇ ਕਿਸਾਨਾਂ ਨੂੰ ਪੂਰੇ ਦਾ ਪੂਰਾ ਮੁਆਵਜ਼ਾ ਦੇਣਗੇ ਅਤੇ ਹੁਣ ਮੁੱਖ ਮੰਤਰੀ ਸੰਕਟ ਦੀ ਘੜੀ ਵਿਚ ਸੂਬੇ ਨੂੰ ਲਾਵਾਰਸ ਛੱਡ ਗਿਆ |
Ad Position 22
No active advertisement
ਪਿਛਲੀ ਖ਼ਬਰ ਡਾ. ਅਸ਼ੋਕ ਸਿੰਗਲਾ ਵਲੋਂ ਹੜ੍ਹ ਸੰਭਾਵਿਤ ਖੇਤਰ ਦਾ ਦੌਰਾ ਅਗਲੀ ਖ਼ਬਰ ਬਲੂਬਰਡ ਸੰਸਥਾ ਨੇ ਲਗਵਾਇਆ ਯੂ. ਕੇ. ਦਾ ਸਟੱਡੀ ਵੀਜ਼ਾ
Ad Position 24