26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕਿਰਤੀ ਕਿਸਾਨ ਯੂਨੀਅਨ ਮੋਗਾ ਵਲੋਂ ਮੁਆਵਜ਼ਾ ਰਾਸ਼ੀ ਦੇ ਸੰਬੰਧ 'ਚ ਪੈਦਲ ਮਾਰਚ ਤੇ ਡੀ. ਸੀ. ਮੋਗਾ ਨੂੰ ਸੌਂਪਿਆ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਪੈਦਲ ਮਾਰਚ ਕਰ ਕੇ ਡੀ. ਸੀ. ਮੋਗਾ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਆਖਿਆ ਕਿ ਅੱਜ ਜੋ ਜ਼ਿਲ੍ਹਾ ਮੋਗਾ ਵਿਖੇ ਪ੍ਰਦਰਸ਼ਨ ਕੀਤਾ ਗਿਆ ਹੈ ਉਹ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ 'ਚ ਨੁਕਸਾਨੇ ਗਏ ਲੋਕਾਂ, ਮਕਾਨਾਂ, ਪਸ਼ੂਆਂ ਤੇ ਬਰਬਾਦ ਹੋਈਆਂ ਫ਼ਸਲਾਂ ਨੂੰ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਜਥੇਬੰਦੀ ਦੇ ਦਫ਼ਤਰ ਅੱਗੇ ਇਕੱਤਰ ਹੋਏ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਆਖਿਆ ਕਿ ਸਰਕਾਰ ਜਲਦ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਪੂਰਾ ਕਰੇ ਤੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ 'ਚ ਨੁਕਸਾਨੇ ਗਏ ਕਿਸਾਨਾਂ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਪ੍ਰਦਾਨ ਕਰੇ | ਇਸ ਦੌਰਾਨ ਜਥੇਬੰਦੀ ਦੇ ਦਫ਼ਤਰ ਤੋਂ ਪੈਦਲ ਮਾਰਚ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਤੱਕ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਹੜ੍ਹਾਂ ਕਰ ਕੇ ਗ਼ੁੱਸੇ ਵਿਚ ਆਏ ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ | ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਾਰੇ ਮਾਮਲੇ ਦੇ ਸੰਬੰਧ ਵਿਚ ਮੰਗ ਪੱਤਰ ਸੌਂਪਣਾ ਚਾਹਿਆ ਤਾਂ ਉਹ ਗ਼ੈਰ ਹਾਜ਼ਰ ਸਨ, ਜੋ ਏ. ਡੀ. ਸੀ. ਮੈਡਮ ਚਾਰੂਮਿਤਾ ਜਰੀਏ ਪੰਜਾਬ ਸਰਕਾਰ ਦੇ ਨਾਂਅ ਸੌਂਪਿਆ ਗਿਆ | ਆਗੂਆਂ ਨੇ ਮੰਗ-ਪੱਤਰ ਵਿਚ ਰੱਖੀਆਂ ਮੰਗਾਂ ਦੇ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ 'ਚ ਵਿਸ਼ੇਸ਼ ਗਿਰਦਾਵਰੀ ਪ੍ਰਕਿਰਿਆ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇ, ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਮਰਨ ਵਾਲੇ ਲੋਕਾਂ ਨੂੰ 20 ਲੱਖ ਰੁਪਏ, ਨੁਕਸਾਨੀਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ, 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮਜ਼ਦੂਰਾਂ ਸਮੇਤ ਹੋਰ ਤਬਕਿਆਂ ਨੂੰ ਫ਼ੌਰੀ ਰਾਹਤ, ਪਾਣੀ ਵਿਚ ਰੁੜ੍ਹੇ ਜਾਂ ਮਰੇ ਦੁਧਾਰੂ ਪਸ਼ੂਆਂ ਦਾ ਇਕ ਲੱਖ ਰੁਪਏ, ਦੂਸਰੇ ਛੋਟੇ ਵੱਡੇ ਪਸ਼ੂਆਂ ਦਾ 20 ਤੋਂ 50 ਹਜ਼ਾਰ ਰੁਪਏ ਫ਼ੌਰੀ ਤੌਰ 'ਤੇ ਦਿੱਤੇ ਜਾਣ | ਪ੍ਰਦਰਸ਼ਨ 'ਚ ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਨਾਜ਼ਰ ਸਿੰਘ ਖਾਈ, ਵਿੱਤ ਸਕੱਤਰ ਕੁਲਜੀਤ ਸਿੰਘ, ਸਾਰਜ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ, ਹਰਮਨ ਸਿੰਘ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਤੀਰਥਵਿੰਦਰ ਸਿੰਘ ਘੱਲ ਕਲਾਂ, ਬੂਟਾ ਸਿੰਘ ਤਖਾਣਵੱਧ, ਮੋਹਨ ਸਿੰਘ, ਅਵਤਾਰ ਸਿੰਘ ਡਾਲਾ, ਅਜਮੇਰ ਸਿੰਘ ਛੋਟਾਘਰ, ਬਲਕਰਨ ਸਿੰਘ ਵੈਰੋਕੇ, ਜਗਵਿੰਦਰ ਕੌਰ ਰਾਜੇਆਣਾ, ਨਛੱਤਰ ਸਿੰਘ ਦੌਧਰ, ਛਿੰਦਰ ਮੱਲੇਆਣਾ, ਬਲਵਿੰਦਰ ਸਿੰਘ ਮਾਛੀਕੇ, ਬਲਜੀਤ ਸਿੰਘ ਲੰਡੇ, ਬੂਟਾ ਸਿੰਘ ਰਾਜੇਆਣਾ ਤੇ ਕਿਸਾਨ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਸਟਾਫ਼ ਮੋਗਾ ਵਲੋਂ 100 ਗਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਆਪਣੀ ਟੀਮ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਪੁੱਜੇ ਪ੍ਰਧਾਨ ਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ
Ad Position 24