26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੀ. ਆਈ. ਏ. ਸਟਾਫ਼ ਮੋਗਾ ਵਲੋਂ 100 ਗਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੋਗਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਸੀ. ਆਈ. ਏ. ਸਟਾਫ਼ ਮੋਗਾ ਪੁਲਿਸ ਵਲੋਂ ਇੰਸਪੈਕਟਰ ਦਿਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ 100 ਗਰਾਮ ਹੈਰੋਇਨ ਸਮੇਤ ਤਿੰਨ ਜਾਣਿਆਂ ਨੂੰ ਕਾਬੂ ਕੀਤਾ ਹੈ ਅਤੇ ਕਾਰ ਵਰਨਾ ਤੇ ਗੱਡੀ ਬੋਲੈਰੋ ਵੀ ਕਬਜ਼ੇ ਵਿਚ ਲੈ ਲਈ ਹੈ | ਜਾਣਕਾਰੀ ਮੁਤਾਬਿਕ ਜਦ ਸਬ ਇੰਸਪੈਕਟਰ ਜਰਨੈਲ ਸਿੰਘ ਪੁਲਿਸ ਪਾਰਟੀ ਨਾਲ ਬੱਸ ਅੱਡਾ ਮਹਿਣਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੋਹਨਦੀਪ ਸਿੰਘ ਉਰਫ਼ ਅਨਮੋਲ, ਹਰਮਨ ਸਿੰਘ ਉਰਫ਼ ਹਰਮਨ ਵਾਸੀ ਬਹੋਨਾ ਤੇ ਸੁਖਵਿੰਦਰ ਸਿੰਘ ਉਰਫ਼ ਨਿੱਕਾ ਵਾਸੀ ਕੋਕਰੀ ਹੇਰਾਂ ਜੋ ਕਿ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਤੇ ਉਹ ਤਿੰਨੇ ਹੈਰੋਇਨ ਵੇਚਣ ਲਈ ਆਪਣੀਆਂ ਦੋ ਕਾਰਾਂ 'ਤੇ ਸਵਾਰ ਮੇਨ ਹਾਈਵੇ ਮੋਗਾ-ਲੁਧਿਆਣਾ ਰੋਡ 'ਤੇ ਪਿੰਡ ਚੁਗਾਵਾਂ ਨੂੰ ਜਾਂਦੇ ਿਲੰਕ ਰੋਡ ਡਰੇਨ ਦੀ ਪਟੜੀ ਕੋਲ ਖੜ੍ਹੇ ਹਨ | ਸਬ ਇੰਸਪੈਕਟਰ ਜਰਨੈਲ ਸਿੰਘ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਉਕਤ ਤਿੰਨ ਜਾਣਿਆਂ ਨੂੰ 100 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਤੇ ਉਨ੍ਹਾਂ ਖ਼ਿਲਾਫ਼ ਥਾਣਾ ਮਹਿਣਾ 'ਚ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਸਬ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਨੂੰ ਅਦਾਲਤ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਦੁੱਨੇਕੇ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਮੋਗਾ ਵਲੋਂ ਮੁਆਵਜ਼ਾ ਰਾਸ਼ੀ ਦੇ ਸੰਬੰਧ 'ਚ ਪੈਦਲ ਮਾਰਚ ਤੇ ਡੀ. ਸੀ. ਮੋਗਾ ਨੂੰ ਸੌਂਪਿਆ ਮੰਗ-ਪੱ...
Ad Position 24