26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਇਕ ਲਾਡੀ ਢੋਸ ਦੇ ਨਿਰਦੇਸ਼ਾਂ 'ਤੇ ਸਰਪੰਚ ਰਾਜਵੀਰ ਕੰਗ ਤੇ ਸਾਥੀ ਪੀੜਤ ਲੋਕਾਂ ਕਰ ਰਹੇ ਮਦਦ

Ad Position 21
No active advertisement
ਅਜੀਤ ਡੈਸਕ 30-08-2025
ਫ਼ਤਿਹਗੜ੍ਹ ਪੰਜਤੂਰ, 29 ਅਗਸਤ (ਜਸਵਿੰਦਰ ਸਿੰਘ ਪੋਪਲੀ)-ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ 'ਤੇ ਵਸੇ ਪਿੰਡਾਂ ਦੇ ਲੋਕ ਜੋ ਪਾਣੀ ਦੀ ਮਾਰ ਹੇਠ ਆਏ ਉਨ੍ਹਾਂ ਲੋਕਾਂ ਦੀ ਮਦਦ ਲਈ ਸਰਪੰਚ ਰਾਜਵੀਰ ਸਿੰਘ ਕੰਗ ਕਿਲੀ ਗਾਂਧਰਾ ਆਪਣੇ ਸਾਥੀਆਂ ਦੇ ਨਾਲ ਹੜ੍ਹ ਪੀੜਤਾਂ ਦੀ ਸਾਰ ਲੈਣ ਦੇ ਨਾਲ ਉਨ੍ਹਾਂ ਨੂੰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾ ਰਹੇ ਹਨ | ਰਾਜਵੀਰ ਸਿੰਘ ਕੰਗ ਨੇ ਕਿਹਾ ਕਿ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਪੱਸ਼ਟ ਸ਼ਬਦਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਮੁਸੀਬਤ ਦੀ ਘੜੀ ਦੇ ਵਿਚ ਦਿਨ ਰਾਤ ਇਕ ਕਰ ਪ੍ਰਭਾਵਿਤ ਲੋਕਾਂ ਦੀ ਮਦਦ ਤੇ ਰਾਹਤ ਸਮਗਰੀ ਪਹੁੰਚਾਉਣ ਲਈ ਕਿਹਾ ਗਿਆ ਹੈ | ਸਰਪੰਚ ਰਾਜਵੀਰ ਕੰਗ ਨੇ ਅੱਗੇ ਕਿਹਾ ਕਿ ਸਾਥੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਟੁੱਟ ਚੁੱਕੇ ਪਿੰਡਾਂ ਤੇ ਢਾਣੀਆਂ 'ਚ ਕਿਸ਼ਤੀ ਰਾਹੀਂ ਪਹੁੰਚ ਕਰਕੇ ਜਿਥੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਉਥੇ ਹੀ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਪਸ਼ੂਆਂ ਲਈ ਚਾਰਾ, ਫੀਡ, ਤਰਪਾਲਾਂ ਆਦਿ ਸਮੇਤ ਲੰਗਰ ਤੇ ਪੀਣ ਲਈ ਸ਼ੁੱਧ ਪਾਣੀ ਆਦਿ ਵਰਗੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਲਾਡੀ ਢੋਸ ਵਲੋਂ ਹਰ ਤਰ੍ਹਾਂ ਦੀ ਸਥਿਤੀ ਤੇ ਨਜ਼ਰ ਰੱਖੀ ਜਾ ਰਾਹੀਂ ਹੈ ਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਜੀ. ਟੀ. ਬੀ. ਗੜ੍ਹ ਦਾ ਬੀ. ਸੀ. ਏ. ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਦਰਿਆ ਸਤਲੁਜ ਤੇ ਹੜ੍ਹਾਂ ਨਾਲ ਨਜਿੱਠਣ ਲਈ ਰੱਖ ਰਹੇ ਤਿੱਖੀ ਨਜ਼ਰ-ਜੱਸ ਅਲਾ ਬਾਦ
Ad Position 24