26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਲਪਾਈਨ ਗਰਲਜ਼ ਕਾਲਜ ਜੀ. ਟੀ. ਬੀ. ਗੜ੍ਹ ਦਾ ਬੀ. ਸੀ. ਏ. ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 30-08-2025
ਸਮਾਲਸਰ, 29 ਅਗਸਤ (ਗੁਰਜੰਟ ਕਲਸੀ ਲੰਡੇ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਮਈ ਸੈਸ਼ਨ (2024-25) ਦੌਰਾਨ ਲਈਆਂ ਗਈਆਂ ਪ੍ਰੀਖਿਆਵਾਂ 'ਚ ਅਲਪਾਈਨ ਗਰਲਜ਼ ਕਾਲਜ ਜੀ. ਟੀ. ਬੀ. ਗੜ ਦਾ ਬੀ. ਸੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ 'ਚ ਕੁਲਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ, ਦੀਪਾ ਕੁਮਾਰੀ ਪੁੱਤਰੀ ਦਾਨੀ ਸ਼ਰਮਾ ਦੋਨਾਂ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ, ਰੀਤੂ ਕੌਰ ਪੁੱਤਰੀ ਬਲਰਾਜ ਸਿੰਘ, ਸੁਖਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਦੋਨਾਂ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਸਰਬਜੀਤ ਕੌਰ ਪੁੱਤਰੀ ਜਗਰਾਜ ਸਿੰਘ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪ੍ਰਬੰਧਕ ਮੈਡਮ ਕੁਲਜਿੰਦਰ ਕੌਰ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਦੇ ਨਾਲ ਹੀ ਕਾਲਜ ਦੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਗਾਬਾ ਨੇ ਸਾਰੇ ਸਮੂਹ ਪ੍ਰੋਫੈਸਰਾਂ ਤੇ ਬੱਚਿਆਂ ਦਾ ਹੌਸਲਾ ਅਫਜਾਈ ਕਰਦਿਆ ਭਵਿੱਖ 'ਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੱਖਣ ਸਿੰਘ ਮਹਾਜਨ ਹਲਕਾ ਵਿਧਾਇਕ ਸੁਖਾਨੰਦ ਦੀ ਹਾਜ਼ਰੀ 'ਚ ਦਰਜਨ ਪਰਿਵਾਰਾਂ ਨਾਲ ਹੋਇਆ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਇਕ ਲਾਡੀ ਢੋਸ ਦੇ ਨਿਰਦੇਸ਼ਾਂ 'ਤੇ ਸਰਪੰਚ ਰਾਜਵੀਰ ਕੰਗ ਤੇ ਸਾਥੀ ਪੀੜਤ ਲੋਕਾਂ ਕਰ ਰਹੇ ਮਦਦ
Ad Position 24