26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜੀਂਦੜਾ ਵਿਖੇ ਬਾਬਾ ਸ੍ਰੀਚੰਦ ਦੇ ਜਨਮ ਉਤਸਵ ਸੰਬੰਧੀ ਸਮਾਗਮ ਪਹਿਲੀ ਨੂੰ -ਬਾਬਾ ਗੁਰਮੇਲ ਸਿੰਘ

Ad Position 21
No active advertisement
ਅਜੀਤ ਡੈਸਕ 30-08-2025
ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜੀਂਦੜਾ ਦੇ ਦੁਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀਚੰਦ ਜੀ ਦੇ ਜਨਮ ਉਤਸਵ ਸੰਬੰਧੀ ਤਿੰਨ ਦਿਨਾਂ ਧਾਰਮਿਕ ਸਮਾਗਮ 30 ਅਗਸਤ ਤੋਂ 1 ਸਤੰਬਰ ਤੱਕ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ 30 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾ ਕੇ 1 ਸਤੰਬਰ ਸੋਮਵਾਰ ਨੂੰ ਭੋਗ ਪਾਏ ਜਾਣਗੇ, ਉਪਰੰਤ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼, ਰਾਗੀ ਢਾਡੀ ਕਵੀਸ਼ਰੀ ਆਦਿ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਸਮਾਗਮਾਂ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਮੁੱਖ ਸੇਵਾਦਾਰ ਗੁਰਮੇਲ ਸਿੰਘ ਵਲੋਂ ਸੰਗਤਾਂ ਨੂੰ ਇੰਨਾ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਮੋਗਾ ਤੇ ਜਿਮਨਾਸਟਿਕ 'ਚ ਪਹਿਲੀ ਪੁਜ਼ੀਸ਼ਨ ਕੀਤੀ ਪ੍ਰਾਪਤ ਅਗਲੀ ਖ਼ਬਰ ਮੈਕਰੋ ਗਲੋਬਲ ਮੋਗਾ ਵਿਖੇ ਆਈਲਟਸ ਦੀ ਰਾਈਟਿੰਗ ਤੇ ਰੀਡਿੰਗ ਦੀ ਫ਼੍ਰੀ ਮਾਸਟਰ ਕਲਾਸ ਅੱਜ-ਡੱਲਾ
Ad Position 24