26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੰਤ ਵਿਸਾਖਾ ਸਿੰਘ ਦਾ 56ਵੀਂ ਬਰਸੀ ਸਮਾਗਮ 2 ਤੋਂ

Ad Position 21
No active advertisement
ਅਜੀਤ ਡੈਸਕ 30-08-2025
ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ (ਰਚੇਤਾ ਮਾਲਵਾ ਇਤਿਹਾਸ ਗ੍ਰੰਥ) ਕਿਸ਼ਨਪੁਰਾ ਕਲਾਂ ਦੇ ਬਰਸੀ ਸਮਾਗਮ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ, ਨਗਰ ਤੇ ਇਲਾਕਾ ਨਿਵਾਸੀ, ਪ੍ਰਵਾਸੀ ਵੀਰਾਂ ਤੇ ਕਲੱਬਾਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ 2 ਸਤੰਬਰ ਤੋਂ ਲੈ ਕੇ 16 ਸਤੰਬਰ ਤੱਕ ਹੋ ਰਹੇ ਹਨ | ਸਮਾਗਮ ਦੀ ਜਾਣਕਾਰੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਗੁਰਮੀਤ ਸਿੰਘ ਰਾਜਾ ਮੱਟੂ ਨੇ ਕਿਹਾ ਕਿ 2 ਸਤੰਬਰ 18 ਭਾਦੋਂ ਨੂੰ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਵੇਗੀ, ਜਿਨ੍ਹਾਂ ਦੇ ਭੋਗ 4 ਸਤੰਬਰ ਨੂੰ ਪੈਣ ਉਪਰੰਤ ਲੜੀਆਂ ਆਰੰਭ ਹੋਣਗੀਆਂ | ਉਨ੍ਹਾਂ ਕਿਹਾ ਕਿ ਬਰਸੀ ਸਮਾਗਮ ਸੰਬੰਧੀ ਗੁਰੂ ਘਰ 'ਚ ਵੱਖ-ਵੱਖ ਤਿਆਰੀਆਂ ਮੁਕੰਮਲ ਹਨ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਦੱਸਿਆ ਕਿ 15 ਸਤੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸਾਰੇ ਨਗਰ ਦੀ ਪ੍ਰਕਰਮਾ ਕਰਕੇ ਸ਼ਾਮ ਨੂੰ ਸਮਾਪਤ ਹੋਵੇਗਾ ਤੇ 16 ਸਤੰਬਰ ਨੂੰ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਕਥਾਵਾਚਕ, ਉੱਚ ਕੋਟੀ ਦੇ ਵਿਦਵਾਨ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ ਤੇ ਹੋਰ ਸੰਤ ਮਹਾਂਪੁਰਸ਼, ਰਾਗੀ ਢਾਡੀ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਨੇ ਦੱਸਿਆ ਕਿ 16 ਸਤੰਬਰ ਨੂੰ ਅੰਮਿ੍ਤ ਸੰਚਾਰ ਹੋਵੇਗਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਜਗਤਾਰ ਸਿੰਘ ਸਾਗੂ, ਗੁਰਮੀਤ ਸਿੰਘ ਲਾਡੀ, ਦਰਸ਼ਨ ਸਿੰਘ ਦਰਸ਼ੀ, ਮਹੇਸ਼ ਸਿੰਘ ਭਾਊ, ਡਾ. ਹਰਮਿੰਦਰ ਸਿੰਘ, ਗੁਰਜੀਤ ਸਿੰਘ ਵੱਡਾ, ਗੁਰਮੀਤ ਸਿੰਘ ਭਲਵਾਨ, ਜਗਦੇਵ ਸਿੰਘ, ਸਰਬਜੀਤ ਸਿੰਘ, ਜਸਪ੍ਰੀਤ ਸਿੰਘ ਜੱਸੀ, ਦਰਸ਼ਨ ਸਿੰਘ ਮਾਨ, ਸੁਖਪ੍ਰੀਤ ਸਿੰਘ, ਦਰਸ਼ਨ ਮੁਨੀਮ, ਗੁਰਦੀਪ ਪੇਂਟਰ, ਕੁਲਦੀਪ ਸਿੰਘ ਕੀਪਾ, ਪ੍ਰਭਜੋਤ ਸਿੰਘ ਪੁਰਬਾ ਆਦਿ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਾਲਾਨਾ ਬਰਸੀ ਤੇ ਯੱਗ ਸਮਾਗਮ 7 ਤੋਂ ਅਗਲੀ ਖ਼ਬਰ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24