26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਹਾਨ ਕੋਸ਼ ਦੀ ਬੇਅਦਬੀ ਮੰਦਭਾਗੀ ਘਟਨਾ-ਰਣਜੀਤ ਸਿੰਘ ਲੰਗੇਆਣਾ

Ad Position 21
No active advertisement
ਅਜੀਤ ਡੈਸਕ 30-08-2025
ਨੱਥੂਵਾਲਾ ਗਰਬੀ, 29 ਅਗਸਤ (ਨਵਦੀਪ ਸਿੰਘ)-ਬੀਤੇ ਕੱਲ੍ਹ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਪੰਥ ਦੇ ਮਹਾਨ ਕੋਸ਼ ਦੀ ਬੇਅਦਬੀ ਦੀ ਘਟਨਾ ਬਹੁਤ ਮੰਦਭਾਗੀ ਹੈ | ਇਹ ਪ੍ਰਗਟਾਵਾ ਦਮਦਮੀ ਟਕਸਾਲ ਦੇ ਸੇਵਾਦਾਰ ਭਾਈ ਰਣਜੀਤ ਸਿੰਘ ਲੰਗੇਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਹਾਨ ਕੋਸ਼ ਨੂੰ ਛਾਪਣ ਸਮੇਂ ਜਾਣ ਬੁੱਝ ਕੇ ਕੀਤੀਆਂ ਗ਼ਲਤੀਆਂ ਤੇ ਇਸ ਤੋਂ ਵੱਡੀ ਗ਼ਲਤੀ ਮਹਾਨ ਕੋਸ਼ ਦੀਆਂ ਛਪੀਆਂ ਇਨ੍ਹਾਂ ਕਾਪੀਆਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੀਤੀ ਗਈ ਕੋਸ਼ਿਸ਼ ਇਸ ਮਹਾਨ ਕੋਸ਼ ਦੀ ਵੱਡੀ ਬੇਅਦਬੀ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੇ ਇਸ ਗੁਨਾਹ ਦੀ ਹਰ ਪੱਖੋਂ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਭਾਈ ਲੰਗੇਆਣਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹੋਇਆਂ ਇਸ ਸੰਬੰਧੀ ਸਹੀ ਰੋਲ ਨਿਭਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਡਾ. ਮਾਨਿਕ ਮੈਮੋਰੀਅਲ ਕਾਲਜ 'ਚ ਗਰੁੱਪ ਡਿਸਕਸ਼ਨ ਮੁਕਾਬਲਾ ਕਰਵਾਇਆ
Ad Position 24