26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਤੇ ਐਨ. ਐਸ. ਐਸ. ਯੂਨਿਟ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਮਨਾਇਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਹੋ ਕੇ ਮਨਾਇਆ ਜਾਂਦਾ ਹੈ | ਉਨ੍ਹਾਂ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਸਵੈ ਅਨੁਸ਼ਾਸਨ, ਟੀਮ ਵਰਕ ਆਦਿ ਵਰਗੇ ਗੁਣ ਪੈਦਾ ਕਰਦੀਆਂ ਹਨ | ਵਿਭਾਗ ਮੁਖੀ ਨਮਿਤਾ ਬਰਮਨ ਨੇ ਕਾਲਜ ਪਿ੍ੰਸੀਪਲ, ਸਟਾਫ਼, ਐਨ. ਐਸ. ਐਸ. ਵਲੰਟੀਅਰ ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਯੋਗ ਅਭਿਆਸ ਤੇ ਕਸਰਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਰਾਸ਼ਟਰੀ ਖੇਡ ਦਿਵਸ ਦੇ ਮੌਕੇ ਕੁਇਜ਼ ਮੁਕਾਬਲਾ, ਪ੍ਰਸਿੱਧ ਖਿਡਾਰੀਆਂ ਦੇ ਜੀਵਨ ਤੇ ਆਧਾਰਿਤ ਖੇਡਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਖ਼ਾਸ ਤੌਰ 'ਤੇ ਬੈਨਰ ਲਗਾਏ ਗਏ | ਵਿਦਿਆਰਥੀਆਂ 'ਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਮਨੋਰੰਜਕ ਵਿਰਾਸਤੀ ਖੇਡਾਂ ਜਿਵੇਂ ਗੀਟੇ, ਕੋਟਲਾ ਛਪਾਕੀ, ਖੋ-ਖੋ ਆਦਿ ਖੇਡਾਂ ਕਰਵਾਈਆਂ ਗਈਆਂ | ਵੱਖ-ਵੱਖ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਐਨ. ਐਸ. ਐਸ. ਯੂਨਿਟ ਦੇ ਇੰਚਾਰਜ ਊਸ਼ਾ ਰਾਣੀ, ਡਾ. ਬਲਜੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦਾ ਵਿਦੇਸ਼ਾਂ ਤੋਂ ਸੰਤ ਆਸ਼ਰਮ ਲੋਪੋ ਪੁੱਜਣ 'ਤੇ ਸਵਾਗਤ ਅਗਲੀ ਖ਼ਬਰ ਮਹਾਨ ਕੋਸ਼ ਦੀ ਬੇਅਦਬੀ ਮੰਦਭਾਗੀ ਘਟਨਾ-ਰਣਜੀਤ ਸਿੰਘ ਲੰਗੇਆਣਾ
Ad Position 24