26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰਵੀਇੰਦਰਜੀਤ ਸਿੰਘ ਤੇ ਪ੍ਰਧਾਨ ਸੁਖਚੈਨ ਸਿੰਘ ਦੀ ਅਗਵਾਈ 'ਚ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 30-08-2025
ਬੱਧਨੀ ਕਲਾਂ, 29 ਅਗਸਤ (ਸੰਜੀਵ ਕੋਛੜ)-ਬੱਧਨੀ ਕਲਾਂ ਤੋਂ ਸਾਬਕਾ ਸਰਕਲ ਪ੍ਰਧਾਨ ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ ਤੇ ਸਹਿਕਾਰੀ ਸਭਾ ਦੇ ਪ੍ਰਧਾਨ ਸੁਖਚੈਨ ਦੀ ਅਗਵਾਈ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਦੀ ਰਹਿਨੁਮਾਈ ਹੇਠ ਤਕਰੀਬਨ 50 ਤੋਂ ਵੱਧ ਪਰਿਵਾਰਾਂ ਨੇ ਆਪ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਸਮੇਂ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁਖ ਭਾਰਤੀ ਪੱਤੋ, ਅਜੀਤਪਾਲ ਸਿੰਘ ਸਾਬਕਾ ਸਰਪੰਚ ਰਣੀਆਂ, ਡਾ. ਸੁਰਜੀਤ ਸਿੰਘ ਨੰਗਲ, ਅਮਰਜੀਤ ਸਿੰਘ ਬੁੱਟਰ ਸਰਕਲ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਪਾਰਟੀ 'ਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਸਮੇਂ ਰਵੀਇੰਦਰਜੀਤ ਸਿੰਘ ਤੇ ਪ੍ਰਧਾਨ ਸੁਖਚੈਨ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਗੁਰਜੰਟ ਸਿੰਘ, ਰਵੀ ਜਿੰਦਲ, ਲਵਪ੍ਰੀਤ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਬੂਟਾ ਸਿੰਘ, ਮੰਗਲੀ ਸਿੰਘ, ਦੇਵ ਸਿੰਘ, ਚਰਨਪ੍ਰੀਤ ਸਿੰਘ, ਰਮਨਦੀਪ ਸਿੰਘ, ਰਾਜੂ ਖ਼ਾਨ, ਗੁਰਪਿੰਦਰ ਸਿੰਘ, ਸਿਮਰਨ ਸਿੰਘ, ਗੁਰਮੀਤ ਸਿੰਘ, ਕਾਕਾ ਸਿੰਘ, ਜੱਸਾ ਸਿੰਘ, ਮਨੀ ਸਿੰਘ, ਲਾਡੀ ਸਿੰਘ, ਚਮਕੌਰ ਸਿੰਘ, ਲਖਵੀਰ ਸਿੰਘ ਤੋਂ ਇਲਾਵਾ ਹੋਰ ਵੀ ਅਨੇਕਾਂ ਵਿਅਕਤੀ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ 'ਚ ਵਾਧਾ ਕੀਤਾ | ਇਸ ਸਮੇਂ ਬੁਲਾਰਿਆਂ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਜਿਥੇ ਇਕ ਪਾਸੇ ਇਸ ਪਾਰਟੀ ਦਾ ਮੁੱਖ ਮੰਤਰੀ ਤਾਮਿਲਨਾਡੂ ਦੇ ਦੌਰੇ ਕਰ ਰਿਹਾ ਹੈ ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਤੇ ਵਰਕਰਾਂ ਵਲੋਂ ਹੜ੍ਹ ਪੀੜਤਾਂ ਲਈ ਅੱਗੇ ਵੱਧ ਕੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਝੂਠ ਦੇ ਸਹਾਰੇ ਬਣੀ ਸਰਕਾਰ ਦਾ ਹੁਣ ਤੀਲਾ-ਤੀਲਾ ਖਿੱਲਰਨ ਲੱਗ ਪਿਆ ਹੈ | ਸ਼ਾਮਿਲ ਹੋਏ ਵਿਅਕਤੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰਧਾਨ ਨਾਹਰ ਸਿੰਘ, ਸੂਰਜ ਪ੍ਰਕਾਸ਼ ਸ਼ਰਮਾ ਹਾਂਗਕਾਂਗ, ਚਮਕੌਰ ਸਿੰਘ, ਰਾਮ ਸਿੰਘ, ਪੂਰਨ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ, ਹਰਦੀਪ ਸਿੰਘ, ਸੁਖਦਿਆਲ ਸਿੰਘ ਖਹਿਰਾ, ਜਗਰੂਪ ਸਿੰਘ ਬੱਧਨੀ ਖ਼ੁਰਦ, ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਜਗਰੂਪ ਸਿੰਘ ਚੌਧਰੀ, ਜਗਰਾਜ ਸਿੰਘ ਖੋਖਰ, ਜਗਜੀਤ ਸਿੰਘ ਖਹਿਰਾ, ਬਲਜੀਤ ਸਿੰਘ ਗਿੱਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਅਲਾਇੰਸ ਫਰੰਟ ਗਰੁੱਪ ਦੇ ਲੱਕੀ ਸਿਰ ਸਜਿਆ ਪ੍ਰਧਾਨਗੀ ਦਾ ਤਾਜ ਅਗਲੀ ਖ਼ਬਰ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦਾ ਵਿਦੇਸ਼ਾਂ ਤੋਂ ਸੰਤ ਆਸ਼ਰਮ ਲੋਪੋ ਪੁੱਜਣ 'ਤੇ ਸਵਾਗਤ
Ad Position 24