23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿੰਡ ਕੋਟਲਾ ਰਾਏਕਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-08-2025
ਬਾਘਾ ਪੁਰਾਣਾ, 30 ਅਗਸਤ (ਟਿੰਕੂ ਕਾਠਪਾਲ)-ਭਾਰਤ ਸਰਕਾਰ ਦੇ ਯੁਵਾ ਤੇ ਖੇਡ ਮੰਤਰਾਲਾ ਦੇ ਵਿਭਾਗ ਮੇਰਾ ਯੁਵਾ ਭਾਰਤ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ | ਪ੍ਰੋਗਰਾਮ ਦਾ ਆਯੋਜਨ ਬਾਘਾ ਪੁਰਾਣਾ ਬਲਾਕ ਦੇ ਪਿੰਡ ਕੋਟਲਾ ਰਾਏਕਾ ਵਿਚ ਕੀਤਾ | ਪ੍ਰੋਗਰਾਮ 'ਚ ਕਬੱਡੀ ਤੇ ਦੌੜਾਂ ਦਾ ਆਯੋਜਨ ਕੀਤਾ | ਪ੍ਰੋਗਰਾਮ 'ਚ ਸ਼ਾਮਿਲ ਪੰਚਾਇਤ ਦੇ ਸਰਪੰਚ ਹਰਪ੍ਰੀਤ ਸਿੰਘ ਗਿੱਲ, ਬੈਂਕ ਪ੍ਰਬੰਧਕ ਅਸ਼ੋਕ ਲੂਣਾ, ਮਾਰਕੀਟ ਕਮੇਟੀ ਚੇਅਰਮੈਨ ਮਨਦੀਪ ਸਿੰਘ ਮਾਨ ਦਾ ਸਨਮਾਨ ਜ਼ਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਵਲੋਂ ਕੀਤਾ | ਪ੍ਰੋਗਰਾਮ 'ਚ ਸ਼ਾਮਿਲ ਮੁੱਖ ਮਹਿਮਾਨਾਂ ਨੇ ਜੇਤੂ ਖਿਡਾਰੀਆਂ ਨੂੰ ਟਰਾਫੀ ਤੇ ਤਗਮੇ ਦੇ ਕੇ ਸਨਮਾਨਿਆ | ਜ਼ਿਲ੍ਹਾ ਯੂਥ ਅਫਸਰ ਨੇ ਦੱਸਿਆ ਕਿ ਅੱਜ ਦਾ ਪ੍ਰੋਗਰਾਮ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਹੈ | ਪ੍ਰੋਗਰਾਮ ਦਾ ਮੰਚ ਸੰਚਾਲਨ ਯੂਥ ਲੀਡਰ ਗੁਰਭੇਜ ਸਿੰਘ ਨੇ ਕੀਤਾ | ਪ੍ਰੋਗਰਾਮ 'ਚ ਕੋਚ ਜਗਜੀਵਨ ਸਿੰਘ ਤੇ ਹੋਰ ਯੁਵਾ ਸਾਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਪੰਜਾਬ ਸਰਕਾਰ ਬੀਬੀਆਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਹੜ੍ਹ ਪੀੜਤ ਔਰਤਾਂ ਨੂੰ ਤੁਰੰਤ ਦੇਵੇ-ਕੁਲਵੰਤ ਸਿੰਘ ਮਲੂਕਾ...
Ad Position 24