23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਚੋਰੀ ਕੀਤੇ ਤਾਂਬੇ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 31-08-2025
ਮੋਗਾ, 30 ਅਗਸਤ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਬ ਡਵੀਜ਼ਨ ਬਾਘਾ ਪੁਰਾਣਾ ਅਧੀਨ ਆਉਂਦੇ ਥਾਣਾ ਸਮਾਲਸਰ ਵਿਖੇ ਹੌਲਦਾਰ ਸਤਵੰਤ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਸੁਖਮੰਦਰ ਸਿੰਘ ਉਰਫ ਸਿਕੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ ਕਾਲਾ ਵਾਸੀ ਬੁਰਜ ਲੱਧਾ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ, ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਕੁਲਦੀਪ ਵਾਸੀ ਅਰਾਈਆਂਵਾਲਾ ਕਲਾਂ ਜ਼ਿਲ੍ਹਾ ਫਰੀਦਕੋਟ ਨੂੰ ਭਾਰੀ ਮਾਤਰਾ ਵਿਚ ਚੋਰੀ ਕੀਤੇ ਤਾਂਬੇ ਸਮੇਤ ਕਾਬੂ ਕਰ ਲਿਆ | ਇਸ ਸੰਬੰਧੀ ਦਲਬੀਰ ਸਿੰਘ ਸਿੱਧੂ ਡੀ. ਐਸ. ਪੀ. ਬਾਘਾ ਪੁਰਾਣਾ ਨੇ ਦੱਸਿਆ ਕਿ ਕਾਬੂ ਕੀਤੇ ਗਰੋਹ ਦੇ ਮੈਂਬਰ ਰਾਤ ਸਮੇਂ ਖੇਤਾਂ 'ਚ ਲੱਗੀਆਂ ਮੋਟਰਾਂ ਦੇ ਟਰਾਂਸਫਾਰਮਰਾਂ 'ਚੋਂ ਤਾਰਾਂ ਤੇ ਹੋਰ ਸਾਮਾਨ ਚੋਰੀ ਕਰਦੇ ਸਨ ਤੇ ਇਨ੍ਹਾਂ ਦੇ ਫੜੇ ਜਾਣ ਨਾਲ ਪੀੜਤ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ | ਇਨ੍ਹਾਂ ਕਾਬੂ ਚੋਰਾਂ ਕੋਲੋਂ ਦੋ ਗੱਟੇ ਪਲਾਸਟਿਕ ਜਿਸ 'ਚ ਪੱਚੀ-ਪੱਚੀ ਕਿੱਲੋ ਤਾਂਬਾ ਸੀ | ਡੀ. ਐਸ. ਪੀ. ਦਲਬੀਰ ਸਿੰਘ ਨੇ ਦੱਸਿਆ ਕਿ ਉਕਤ ਚੋਰਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਬਿਜਲੀ ਬੋਰਡ ਦੀ ਮੀਟਿੰਗ
Ad Position 24