23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤਾਂ ਲਈ ਮੁਆਵਜ਼ੇ ਜਲਦ ਜਾਰੀ ਕਰੇ ਸਰਕਾਰ-ਬਹਿਰਾਮਕੇ/ਮਸੀਤਾਂ

Ad Position 21
No active advertisement
ਅਜੀਤ ਡੈਸਕ 31-08-2025
ਕੋਟ ਈਸੇ ਖਾਂ, 30 ਅਗਸਤ (ਗੁਰਮੀਤ ਸਿੰਘ ਖਾਲਸਾ)-ਇਸ ਵਾਰ ਆਏ ਹੜ੍ਹਾਂ ਨਾਲ ਬੜੀ ਵੱਡੀ ਮਾਰ ਪਈ ਹੈ ਤੇ ਕਿਸਾਨਾਂ ਦੀਆਂ ਜਿੱਥੇ ਵੱਡੀ ਗਿਣਤੀ 'ਚ ਫਸਲਾਂ ਬਰਬਾਦ ਹੋਈਆਂ ਉੱਥੇ ਹੀ ਘਰਾਂ ਦੇ ਘਰ ਦਰਿਆ ਦੇ ਪਾਣੀ ਦੀ ਭੇਟ ਚੜ੍ਹ ਗਏ ਤੇ ਪਸ਼ੂਆਂ ਦਾ ਵੀ ਵੱਡਾ ਨੁਕਸਾਨ ਹੋਇਆ | ਇਹ ਪ੍ਰਗਟਾਵਾ ਪੈੱ੍ਰਸ ਬਿਆਨ ਰਾਹੀਂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਹਰਬੰਸ ਸਿੰਘ ਬਹਿਰਾਮਕੇ ਤੇ ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਨੇ ਕਿਹਾ ਕਿ ਪਿਛਲੇ ਇਕ ਦੋ ਸਾਲਾਂ ਵਿਚ ਵੀ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਸੀ ਤੇ ਇਸ ਵਾਰ ਤਾਂ ਪਤਾ ਹੀ ਨਹੀਂ ਕਿੰਨਾ ਨੁਕਸਾਨ ਲੋਕਾਂ ਦਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਭ ਤੋਂ ਪਹਿਲਾਂ ਪਿਛਲੇ ਮੁਆਵਜਿਆਂ ਦੇ ਨਾਲ ਇਸ ਵਾਰ ਦੇ ਬਣਦੇ ਮੁਆਵਜ਼ੇ ਵੀ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜਾਰੀ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਭਿੰਡਰ ਕਲਾਂ ਸਕੂਲ 'ਚ ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮੱਖਣ ਬਰਾੜ ਨੂੰ ਜ਼ਿਲ੍ਹਾ ਆਬਜ਼ਰਵਰ ਲਗਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ
Ad Position 24