15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

266 ਲੀਟਰ ਲਾਹਣ ਤੇ 34,500 ਮਿਲੀ ਲੀਟਰ ਅਲਕੋਹਲ ਬਰਾਮਦ-ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 01-09-2025
ਮੋਗਾ, 31 ਅਗਸਤ (ਗੁਰਤੇਜ ਸਿੰਘ)-ਥਾਣਾ ਧਰਮਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਨੂਰਪੁਰ ਹਕੀਮਾਂ ਨੇੜਿਓ 266 ਲੀਟਰ ਲਾਹਣ ਅਤੇ 34,500 ਮਿਲੀ ਲੀਟਰ ਅਲਕੋਹਲ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਧਰਮਕੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਨੂਰਪੁਰ ਹਕੀਮਾਂ ਨੇੜੇ ਗਸ਼ਤ ਕਰ ਰਹੇ ਸੀ ਤਾਂ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਸ਼ਰਾਬ ਤਸਕਰੀ ਕਰਨ ਵਾਲੇ ਵਿਅਕਤੀ ਵਲੋਂ ਪਲਾਸਟਿਕ ਦੇ ਡੱਬਿਆਂ 'ਚ ਪਾ ਕੇ ਲਾਹਣ ਅਤੇ ਕੋਲਡ ਡਰਿੰਕ ਦੀਆਂ ਬੋਤਲਾਂ 'ਚ ਪਾ ਕੇ ਅਲਕੋਹਲ ਕੈਮੀਕਲ ਲੁਕਾ ਛੁਪਾ ਕੇ ਰੱਖੀ ਗਈ ਹੈ, ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਲਾਹਣ ਤੇ ਅਲਕੋਹਲ ਬਰਾਮਦ ਹੋ ਸਕਦੀ ਹੈ | ਸੂਚਨਾ ਮਿਲਣ ਤੇ ਪੁਲਿਸ ਪਾਰਟੀ ਨੇ ਛਾਪਾਮਾਰੀ ਕਰਕੇ 266 ਲੀਟਰ ਲਾਹਣ ਅਤੇ 34,500 ਮਿਲੀ ਲੀਟਰ ਅਲਕੋਹਲ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਡਸਟਰ ਕਾਰ 'ਚੋ 720 ਬੋਤਲਾਂ ਸ਼ਰਾਬ ਬਰਾਮਦ-ਇਕ ਗਿ੍ਫ਼ਤਾਰ
ਸੀ. ਆਈ. ਏ. ਸਟਾਫ਼ ਮੋਗਾ ਪੁਲਿਸ ਵਲੋਂ ਗਸ਼ਤ ਦੌਰਾਨ ਮੇਨ ਚੌਂਕ ਬਾਘਾ ਪੁਰਾਣਾ 'ਚ ਇਕ ਡਸਟਰ ਕਾਰ ਸਵਾਰ ਨੂੰ ਗਿ੍ਫ਼ਤਾਰ ਕਰਕੇ 720 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬਾਘਾ ਪੁਰਾਣਾ ਦੇ ਮੁੱਖ ਚੌਂਕ ਨੇੜੇ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਡਸਟਰ ਗੱਡੀ ਨੰਬਰ ਡੀ.ਐਲ.11 ਐਫ ਸੀ 7849 ਦੇ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿਚੋਂ 720 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਬਰਾਮਦ ਕੀਤੀ ਗਈ ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੱਡੀ ਚਾਲਕ ਹਰਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਨੱਥੋਕੇ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਕਤ ਹਰਵਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਕਤ ਹਰਵਿੰਦਰ ਸਿੰਘ ਖ਼ਿਲਾਫ਼ ਪਹਿਲਾ ਵੀ ਵੱਖ-ਵੱਖ ਥਾਣਿਆਂ ਵਿਚ ਚਾਰ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਏ ਪਿੰਡ ਬੰਬੀਹਾ ਭਾਈ ਦੇ ਨੌਜਵਾਨ
Ad Position 24