03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹਾਂ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਮਾਸਟਰ ਸਿੱਧੂ <br/>

Ad Position 21
No active advertisement
ਅਜੀਤ ਡੈਸਕ 02-09-2025
ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਬਰਬਾਦ ਹੋਈਆਂ ਝੋਨੇ, ਬਾਸਮਤੀ ਆਦਿ ਫ਼ਸਲਾਂ ਦਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਇਕ-ਇਕ ਲੱਖ ਰੁਪਏ ਤੁਰੰਤ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਸੰਤੋਖ ਸਿੰਘ ਸਿੱਧੂ ਤਲਵੰਡੀ ਮੱਲ੍ਹੀਆਂ ਨੇ ਕਿਹਾ ਕਿ ਹੁਣ ਜਦੋਂ ਹੜ੍ਹਾਂ ਦੇ ਪਾਣੀ ਕਾਰਨ ਸਾਰੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ ਤਾਂ ਗਿਰਦਾਵਰੀ ਕਰਵਾਉਣ ਦੀ ਕੋਈ ਤੁਕ ਬਣਦੀ ਹੀ ਨਹੀਂ ਹੈ ਅਤੇ ਯਕਮੁਸ਼ਤ ਐਲਾਨ ਕੇ ਤੁਰੰਤ ਕਿਸਾਨਾਂ ਦੇ ਖਾਤਿਆਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਇਕ-ਇਕ ਲੱਖ ਰੁਪਏ ਪਾ ਦੇਣੇ ਚਾਹੀਦੇ ਹਨ | ਉਨ੍ਹਾਂ ਕਿਹਾ ਹੈ ਕਿ ਪਿੰਡਾਂ ਦੇ ਸੇਮ ਨਾਲੇ ਡਰੇਨਾਂ ਦੀ ਸਫ਼ਾਈ ਕੀਤੀ ਹੁੰਦੀ ਤਾਂ ਅੱਜ ਇਹ ਦਿਨ ਦੇਖਣ ਨੂੰ ਨਾ ਮਿਲਦੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਵਲੋਂ ਸਰਕਾਰੀ ਆਫ਼ਤ ਨਾਲ ਨਜਿੱਠਣ ਲਈ ਮਦਦ ਦੀ ਅਪੀਲ <br/> ਅਗਲੀ ਖ਼ਬਰ ਭੀਖੀ 'ਚ ਟੋਭਿਆਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਸੰਤਾਪ ਭੋਗ ਰਹੇ ਨੇ ਸ਼ਹਿਰ ਵਾਸੀ
Ad Position 24
No active advertisement