03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਵਲੋਂ ਸਰਕਾਰੀ ਆਫ਼ਤ ਨਾਲ ਨਜਿੱਠਣ ਲਈ ਮਦਦ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 02-09-2025
ਬਾਘਾ ਪੁਰਾਣਾ, 1 ਸਤੰਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਪੰਜਾਬ ਦੇ ਸੱਤ ਜ਼ਿਲਿ੍ਹਆਂ ਵਿਚ ਪੰਜਾਬ ਸਰਕਾਰ ਦੀਆਂ ਅਣਗਹਿਲੀਆਂ ਤੇ ਗਲਤ ਨੀਤੀਆਂ ਕਾਰਨ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਹੜ-ਪੀੜਤ ਲੋਕ ਘਰੋਂ ਬੇਘਰ ਹੋ ਚੁੱਕੇ ਹਨ, ਮਕਾਨਾਂ ਤੇ ਮਾਲ ਡੰਗਰ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਚੁੱਕਾ ਹੈ, ਫ਼ਸਲਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋ ਚੁੱਕਾ ਹੈ, ਦਿਹਾੜੀਦਾਰ ਤੇ ਛੋਟੇ ਦੁਕਾਨਦਾਰਾਂ ਦਾ ਆਰਥਿਕ ਤੌਰ 'ਤੇ ਲੱਕ ਟੁੱਟ ਚੁੱਕਾ ਹੈ | ਸੂਬੇ ਦੀ ਸਰਕਾਰ ਅਤੇ ਵਿਧਾਇਕ ਲੋਕਾਂ ਦੀ ਬਾਂਹ ਨਹੀਂ ਫੜ ਰਹੇ | ਇਹ ਪ੍ਰਗਟਾਵਾ ਕਰਦਿਆਂ ਹਲਕਾ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਹੜ ਪੀੜਤਾਂ ਲਈ ਫ਼ਿਕਰਮੰਦੀ ਜ਼ਾਹਿਰ ਕੀਤੀ ਹੈ | ਉਨ੍ਹਾਂ ਨੇ ਆਪਣੀ ਸਾਬਕਾ ਵਿਧਾਇਕ ਦੀ ਇਕ ਮਹੀਨੇ ਦੀ ਪੈਨਸ਼ਨ ਹੜ੍ਹ ਪੀੜਤਾਂ ਲਈ ਰਾਹਤ ਫ਼ੰਡ ਵਜੋਂ ਦੇਣ ਦਾ ਐਲਾਨ ਕੀਤਾ ਹੈ | ਸ੍ਰ. ਬਰਾੜ ਨੇ ਹਲਕਾ ਨਿਵਾਸੀਆਂ ਅਤੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵਿੱਤ ਅਨੁਸਾਰ ਰਾਹਤ ਸਮਗਰੀ, ਖਾਣ ਪੀਣ ਦੀਆਂ ਵਸਤਾਂ, ਪਾਣੀ, ਟੈਂਟ, ਦਵਾਈਆਂ, ਡੀਜ਼ਲ, ਪਸ਼ੂਆਂ ਲਈ ਚਾਰਾ, ਫੀਡ ਆਦਿ ਇਕੱਠਾ ਕਰਕੇ ਹੜ ਪੀੜਤਾਂ ਤੱਕ ਪਹੁੰਚਾਈ ਜਾਵੇ | ਅਖੀਰ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਉਹ ਆਉਣ ਵਾਲ਼ੇ ਦਿਨਾਂ 'ਚ ਹਲਕੇ ਦੇ ਲੋਕਾਂ ਨਾਲ ਮੀਟਿੰਗ ਕਰਕੇ ਹੜ੍ਹ ਪੀੜਤਾਂ ਦੀ ਮਦਦ ਲਈ ਅਪੀਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਚੋਰੀ ਕੀਤੇ ਤਾਂਬੇ ਸਮੇਤ ਕਾਬੂ <br/> ਅਗਲੀ ਖ਼ਬਰ ਹੜ੍ਹਾਂ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਮਾਸਟਰ ਸਿੱਧੂ <br/>
Ad Position 24
No active advertisement