05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-09-2025
ਬਾਘਾ ਪੁਰਾਣਾ, 1 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਮੁਗਲੂ ਪੱਤੀ ਬਾਘਾ ਪੁਰਾਣਾ ਵਿਚ ਗੁਰਦੇਵ ਸਿੰਘ ਬਲਾਕ ਪ੍ਰਧਾਨ ਬਾਘਾ ਪੁਰਾਣਾ ਤੇ ਪ੍ਰੀਤਮ ਸਿੰਘ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸਮਰਾਲਾ ਵਿਖੇ ਕੀਤੀ ਗਈ ਜੇਤੂ ਰੈਲੀ ਦੀ ਸਫਲਤਾ 'ਤੇ ਕਿਸਾਨਾਂ ਵਲੋਂ ਦਿੱਤੇ ਗਏ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਕੋਈ ਵੀ ਸੰਘਰਸ਼ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤਿਆ ਜਾ ਸਕਦਾ | ਮੀਟਿੰਗ ਵਿਚ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਇਸ ਲਈ ਸਰਕਾਰਾਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ ਜੋ ਹਮੇਸ਼ਾ ਸਮੇਂ ਸਿਰ ਪ੍ਰਬੰਧ ਕਰਨ ਵਿਚ ਨਾਕਾਮ ਰਹਿੰਦੀਆਂ ਹਨ ਤੇ ਸਰਕਾਰਾਂ ਦੀ ਅਣਗਹਿਲੀ ਦਾ ਖ਼ਮਿਆਜ਼ਾ ਅੱਜ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੀਆਂ ਫ਼ਸਲਾਂ ਦੇ ਨਾਲ ਨਾਲ ਉਨ੍ਹਾਂ ਦੇ ਘਰ ਤੇ ਹੋਰ ਸਾਧਨਾ ਦਾ ਵੱਡਾ ਨੁਕਸਾਨ ਹੋਇਆ ਹੈ | ਉਕਤ ਆਗੂਆਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਲੋਕਾਂ ਦੀ ਤੁਰੰਤ ਸਾਰ ਲਈ ਜਾਵੇ ਅਤੇ ਬਾਅਦ ਵਿਚ ਤੁਰੰਤ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਤੇ ਉਹ ਆਪਣੀ ਜ਼ਿੰਦਗੀ ਦਾ ਨਿਰਬਾਹ ਕਰ ਸਕਣ | ਮੀਟਿੰਗ ਵਿਚ ਮੇਜਰ ਸਿੰਘ ਬਲਾਕ ਜਰਨਲ ਸਕੱਤਰ, ਗੁਰਸੇਵਕ ਸਿੰਘ ਮੀਤ ਜਨਰਲ ਸਕੱਤਰ, ਗੁਰਮੀਤ ਸਿੰਘ, ਕਾਕਾ ਬਰਾੜ, ਰਣਜੋਧ ਸਿੰਘ, ਕੇਵਲ ਸਿੰਘ, ਰਸ਼ਪਾਲ ਸਿੰਘ, ਪਰਦੱਮਨ ਸਿੰਘ, ਸੇਵਕ ਸਿੰਘ, ਜੀਤਾ ਸਿੰਘ, ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ, ਬਰਮਾ ਸਿੰਘ, ਦਰਸ਼ਨ ਸਿੰਘ, ਰਾਜਿੰਦਰ ਸਿੰਘ, ਮੋਹਨ ਸਿੰਘ, ਗੁਰਮੁਖ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਤਾਰ ਸਿੰਘ, ਇਕਬਾਲ ਸਿੰਘ, ਗੋਰਾ ਸਿੰਘ, ਹੰਸਾ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਵਲੋਂ ਧਰਨਾ ਮੁਲਤਵੀ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ, ਡੀ.ਸੀ. ਸਾਗਰ ਸੇਤੀਆ, ਏ.ਡੀ.ਸੀ. ਚਾਰੂ ਮਿਤਾ ਵਲੋਂ ਧੁੱਸੀ ਬੰਨ੍ਹ, ਸੰਘੇੜਾ ਦਾ ਦੌਰਾ
Ad Position 24
No active advertisement