05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਵਲੋਂ ਧਰਨਾ ਮੁਲਤਵੀ

Ad Position 21
No active advertisement
ਅਜੀਤ ਡੈਸਕ 02-09-2025
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਵਲੋਂ 2 ਸਤੰਬਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਮੋਗਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਣਾ ਸੀ | ਜਥੇਬੰਦੀ ਵਲੋਂ ਫ਼ੈਸਲਾ ਲਿਆ ਕਿ ਪੰਜਾਬ ਵਿਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਧਰਨਾ ਮੁਲਤਵੀ ਕੀਤਾ ਜਾ ਰਿਹਾ ਹੈ | ਜਦੋਂ ਤੱਕ ਹੜ੍ਹਾਂ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ | ਆਗੂਆਂ ਨੇ ਕਿਹਾ ਕਿ ਜੇਕਰ ਮਾਣ ਭੱਤੇ ਅਤੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਫਿਰ ਅੱਗੇ ਸੰਘਰਸ਼ ਉਲੀਕਿਆ ਜਾਵੇਗਾ | ਪੰਜਾਬ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹਨ | ਸਾਡਾ ਮਹਿਕਮਾ ਹਮੇਸ਼ਾ ਸਮਾਜ ਦੇ ਨਾਲ ਹੈ ਤੇ ਲੋਕਾਂ ਦੀ ਸੇਵਾ ਕਰਦਾ ਹੈ | ਇਹ ਜਾਣਕਾਰੀ ਬਲਵਿੰਦਰ ਕੌਰ ਸੂਬਾ ਸਕੱਤਰ ਤੇ ਗੁਰਚਰਨ ਕੌਰ ਸੂਬਾ ਵਿੱਤ ਸਕੱਤਰ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਸੇਵਾ ਲਈ ਦਿਨ-ਰਾਤ ਇਕ ਕਰਨ ਲੱਗੇ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ
Ad Position 24
No active advertisement