05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਸਰਕਾਰ ਜਲਦ ਤੋਂ ਜਲਦ ਪੰਜਾਬ ਲਈ ਵੱਡਾ ਨੁਕਸਾਨ ਪੈਕੇਜ ਜਾਰੀ ਕਰੇ-ਦੌਲਤਪੁਰਾ

Ad Position 21
No active advertisement
ਅਜੀਤ ਡੈਸਕ 02-09-2025
ਮੋਗਾ, 1 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਭਾਰੀ ਮੀਂਹ ਪੈਣ ਨਾਲ ਹੜ੍ਹਾਂ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ | ਕੇਂਦਰ ਵਿਚ ਭਾਵੇਂ ਕੋਈ ਵੀ ਸਰਕਾਰ ਹੋਵੇ ਉਸ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ | ਕਿਸਾਨੀ ਅੰਦੋਲਨ ਤੋਂ ਅੱਜ ਤੱਕ ਕਿਸੇ ਵੀ ਮੁੱਦੇ ਉੱਪਰ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਕੋਈ ਵਤੀਰਾ ਚੰਗਾ ਨਹੀਂ ਰਿਹਾ | ਹੜ੍ਹਾਂ ਦੇ ਨਾਲ ਪੰਜਾਬ ਦੇ ਘੱਟੋ ਘੱਟ ਲਗਭਗ 1300 ਪਿੰਡ ਡੁੱਬੇ ਪਏ ਹਨ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਰਾਹਤ ਵੰਡ ਨਹੀਂ ਭੇਜਿਆ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਪੰਜਾਬ ਲਈ ਰਾਸ਼ਟਰੀ ਆਫ਼ਤ ਘੋਸ਼ਣਾ ਕਰਕੇ ਪੰਜਾਬ ਨੂੰ ਵੱਡਾ ਨੁਕਸਾਨ ਪੈਕੇਜ ਆਪਣੀ ਨਿਗਰਾਨੀ ਹੇਠ ਜਾਰੀ ਕਰਕੇ ਦਿੱਤਾ ਜਾਵੇ ਤਾਂ ਜੋ ਪੀੜਤ ਲੋਕ ਹਨ ਉਨ੍ਹਾਂ ਤੱਕ ਇਕੱਲੇ ਇਕੱਲੇ ਪਰਿਵਾਰ ਨੂੰ ਇਸ ਦਾ ਫ਼ਾਇਦਾ ਪਹੁੰਚ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ, ਬਲਾਕ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਮੇਜਰ ਸਿੰਘ ਡਰੋਲੀ ਭਾਈ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੱਤੀ ਸਾਖਰਤਾ ਤਹਿਤ ਪਿੰਡ ਭਾਗੀਕੇ 'ਚ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬਾਰਿਸ਼ ਕਾਰਨ ਪੁਰਾਣੀ ਦਾਣਾ ਮੰਡੀ ਦੇ ਗੇਟ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ <br/>
Ad Position 24
No active advertisement