ਨਿਹਾਲ ਸਿੰਘ ਵਾਲਾ, 1 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਰਿਜ਼ਰਵ ਬੈਂਕ ਦੇ ਵਿੱਤੀ ਸਾਖਰਤਾ ਸੀ.ਐਫ.ਐਲ. ਸੈਂਟਰ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਭਾਗੀਕੇ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪੁੱਜੇ ਉਕਤ ਸੰਸਥਾ ਦੇ ਕਰਮਚਾਰੀਆਂ ਨੇ ਭਾਰਤ ਸਰਕਾਰ ਅਤੇ ਬੈਂਕ ਵਲੋਂ ਚੱਲ ਰਹੀਆਂ ਸਕੀਮਾਂ ਬਾਰੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆਂ ਸਮਰਿਧੀ ਯੋਜਨਾ ਅਤੇ ਆਰਸੇਟੀ 'ਚ ਚੱਲ ਰਹੇ ਸਰਕਾਰੀ ਸਿਖਲਾਈ ਕੋਰਸ, ਡੇਅਰੀ ਫਾਰਮਿੰਗ ਅਤੇ ਹੋਰ ਕਈ ਪ੍ਰਕਾਰ ਦੇ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਜਨ ਧਨ ਦੇ ਅਧੀਨ ਜ਼ੀਰੋ ਬੈਲੇਂਸ ਵਾਲੇ ਖਾਤੇ ਖੋਲੇ ਗਏ ਤੇ ਅਤੇ ਫ਼ਰੀ ਬੀਮੇ ਕੀਤੇ ਗਏ | ਇਸ ਮੌਕੇ ਆਨਲਾਈਨ ਹੋ ਰਹੀਆਂ ਧੋਖਾਧੜੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ ਇਸ ਕੈਂਪ 'ਚ ਪੰਚਾਇਤ ਸਕੱਤਰ ਮਨਜਿੰਦਰ ਸਿੰਘ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਏਫ਼.ਐਲ.ਸੀ. ਪਰਮਜੀਤ ਸ਼ਰਮਾ, ਭਾਰਤੀ ਰਿਜ਼ਰਵ ਬੈਂਕ ਤੋਂ ਗੀਤਾ, ਵਿੱਤੀ ਸਾਖਰਤਾ ਸੈਂਟਰ, ਸਫਲ ਲੋਪੋ ਸੀ.ਐਸ.ਪੀ. ਨਿਰਭੈ ਸਿੰਘ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ ਮੈਂਬਰ, ਵੀਰਪਾਲ, ਜਸਮੇਲ, ਜਸਪਾਲ ਕੌਰ ਆਸ਼ਾ ਵਰਕਰ ਅਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ |