ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਭਾਜਪਾ ਦੀ ਸਫਲਤਾ ਅਤੇ ਨਵੇਂ ਜ਼ਿਲ੍ਹਾ ਦਫ਼ਤਰ ਦੇ ਨਿਰਮਾਣ ਦਾ ਜਸ਼ਨ ਮਨਾਉਣ ਲਈ ਸਮਾਗਮ ਕੀਤਾ ਗਿਆ, ਜਿਸ 'ਚ ਵਿਸ਼ਵ ਭਲਾਈ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਇਸ ਸਮੇਂ ਸਿਰਫ਼ ਪੰਜਾਬ ਹੀ ਨਹੀਂ ਸਗੋਂ ਪੂਰਾ ਦੇਸ਼ ਹੜ੍ਹਾਂ ਦੀ ਲਪੇਟ 'ਚ ਹੈ, ਵੱਡੀ ਗਿਣਤੀ ਵਿਚ ਲੋਕ ਹੜ੍ਹਾਂ ਨਾਲ ਜੂਝ ਰਹੇ ਹਨ, ਅਜਿਹੇ ਵਿਚ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਹੜ੍ਹ ਪੀੜਤਾਂ ਨੂੰ ਤੁਰੰਤ ਸੰਕਟ ਤੋਂ ਰਾਹਤ ਮਿਲੇ, ਉਨ੍ਹਾਂ ਦੀ ਜ਼ਿੰਦਗੀ ਜਲਦੀ ਤੋਂ ਜਲਦੀ ਪਟੜੀ 'ਤੇ ਆ ਸਕੇ, ਇਸੇ ਉਦੇਸ਼ ਨਾਲ ਇਹ ਸਮਾਗਮ ਕਰਵਾਇਆ ਗਿਆ ਹੈ | ਇਸ ਮੌਕੇ ਸਾਬਕਾ ਜਨਰਲ ਸਕੱਤਰ ਮੁਖ਼ਤਿਆਰ ਸਿੰਘ, ਸਾਬਕਾ ਸਰਪੰਚ ਲਖਵੰਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਸਾਬਕਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਕੈਲਾ, ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਮੰਡਲ ਪ੍ਰਧਾਨ ਧਰਮਕੋਟ ਰਾਓ ਵਰਿੰਦਰ ਪੱਬੀ, ਸੀਨੀਅਰ ਭਾਜਪਾ ਆਗੂ ਦੇਵ ਪਿ੍ਆ ਤਿਆਗੀ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਤਿਰਲੋਚਨ ਸਿੰਘ ਗਿੱਲ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸਰਪੰਚ ਐਨ. ਬਾਂਸਲ, ਰਾਹੁਲ ਗਰਗ, ਵਿੱਕੀ ਸਿਤਾਰਾ, ਖੁਖਰਾਣਾ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ, ਮੋਠਾਂਵਾਲੀ ਦੇ ਸਰਪੰਚ ਹਰਨੇਕ ਸਿੰਘ, ਤਰਸੇਮ ਸਿੰਘ, ਥੰਮਣ ਵਾਲਾ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ, ਸਾਬਕਾ ਸਰਪੰਚ ਸਤਪਾਲ ਕੌਰ, ਕੌਂਸਲਰ ਕੁਲਵਿੰਦਰ ਕੌਰ, ਕਮਲਜੀਤ ਕੌਰ, ਹਰਮਨਦੀਪ ਸਿੰਘ ਨੀਟਾ, ਜਗਸੀਰ ਸਿੰਘ, ਮਹਿਰਾਜ ਸਿੰਘ ਆਦਿ ਮੌਜੂਦ ਸਨ |