ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸਮੁਖੀ ਸੋਚ ਕਾਰਨ ਅੱਜ ਹਲਕਾ ਮੋਗਾ ਦੇ ਯੂਥ ਆਗੂ ਗੁਰਜੰਟ ਸਿੰਘ ਹਨੀਫ਼, ਅਨਮੋਲ, ਜਸ਼ਨ ਆਪਣੇ ਸੈਂਕੜੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸਿਰੋਪਾਉ ਦੇ ਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸਮੁਖੀ ਸੋਚ ਕਾਰਨ ਅੱਜ ਹਰ ਵਰਗ ਵੱਡੀ ਗਿਣਤੀ ਵਿਚ ਆਪ ਪਾਰਟੀ ਵਿਚ ਸ਼ਾਮਿਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਦੌਲਤਪੁਰਾ, ਮਿਲਾਪ ਸਿੰਘ ਯੂਥ ਆਗੂ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ, ਕੌਂਸਲਰ ਜਸਵਿੰਦਰ ਸਿੰਘ, ਸਰਪੰਚ ਮਹਿੰਦਰ ਸਿੰਘ ਧੱਲੇਕੇ, ਬਲਾਕ ਪ੍ਰਧਾਨ ਰੀਪਾ ਜੌਹਲ, ਦਰਸ਼ਨ ਕੌਰ ਮਹਿਲਾ ਵਿੰਗ ਆਗੂ, ਵਿੱਕੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਵਲੰਟੀਅਰ ਮੌਜੂਦ ਸਨ |