05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਰਣੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਚੁਣੇ ਗਏ ਪ੍ਰਧਾਨਾਂ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-09-2025
ਬੱਧਨੀ ਕਲਾਂ, 1 ਸਤੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਦੇ ਨਵੇਂ ਚੁਣੇ ਗਏ ਸਰਕਲ ਪ੍ਰਧਾਨਾਂ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੂੰ ਸਨਮਾਨਿਤ ਕਰਨ ਲਈ ਪਿੰਡ ਰਣੀਆਂ ਵਿਖੇ ਅਜੀਤਪਾਲ ਸਿੰਘ ਰਣੀਆਂ ਸਾਬਕਾ ਸਰਪੰਚ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ, ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸੰਜੀਤ ਸਿੰਘ ਸੰਨ੍ਹੀ ਗਿੱਲ ਮੈਂਬਰ ਵਰਕਿੰਗ ਕਮੇਟੀ ਤੇ ਕੌਮੀ ਮੀਤ ਪ੍ਰਧਾਨ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ, ਰਾਜਵਿੰਦਰ ਸਿੰਘ ਧਰਮਕੋਟ ਕੌਮੀ ਮੀਤ ਪ੍ਰਧਾਨ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਕੌਮੀ ਮੀਤ ਪ੍ਰਧਾਨ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਧਾਲੀਵਾਲ ਪ੍ਰਧਾਨ, ਰਾਜ ਸਿੰਘ ਸ਼ਾਂਤ ਆਦਿ ਨੇ ਸੰਬੋਧਨ ਕਰਦਿਆਂ ਜਿੱਥੇ ਨਵ ਨਿਯੁਕਤ ਹੋਏ ਸਰਕਲ ਪ੍ਰਧਾਨਾਂ ਤੇ ਹੋਰਨਾਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਇਸ ਸਮੇਂ ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਅਤੇ ਅਹੁਦੇਦਾਰਾਂ ਨੂੰ ਅਜੀਤਪਾਲ ਸਿੰਘ ਸਾਬਕਾ ਸਰਪੰਚ ਅਤੇ ਇਕਾਈ ਰਣੀਆਂ ਦੇ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਅਤੇ ਸਿਰੋਪਾਉ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਬਹੁਤ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀਂ ਗਈ ਜ਼ਿੰਮੇਵਾਰੀ ਨੂੰ ਜਿੱਥੇ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਉੱਥੇ ਹੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ | ਇਸ ਮੌਕੇ ਰਾਜਦੀਪ ਸਿੰਘ ਧਾਲੀਵਾਲ, ਵਿਜੇ ਕੁਮਾਰ, ਬਲਕਰਨ ਸਿੰਘ, ਰਾਮ ਸਿੰਘ, ਰੁਪਿੰਦਰ ਸਿੰਘ, ਗੁਰਚਰਨ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਲਵਲੀ, ਅਮਰਜੀਤ ਸਿੰਘ ਬੁੱਟਰ, ਬਸੰਤ ਸਿੰਘ, ਜਗਮੋਹਨ ਸਿੰਘ ਕੋਕਰੀ ਕਲਾਂ, ਚਰਨਪ੍ਰੀਤ ਸਿੰਘ, ਸਰਬਜੀਤ ਸਿੰਘ (ਸਾਰੇ ਸਰਕਲ ਪ੍ਰਧਾਨਾਂ) ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਇਲਟਸ ਦੇ ਨਤੀਜੇ 'ਚ ਮਾਰੀਆਂ ਮੱਲਾਂ-ਗੁਰਮਿਲਾਪ ਸਿੰਘ ਡੱਲਾ <br/> ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ 'ਆਪ' ਵਿਚ ਸ਼ਾਮਿਲ <br/>
Ad Position 24
No active advertisement