05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸੁਖਬੀਰ ਨੇ ਪੰਜਾਬ ਦੇ ਅਸਲ ਪੁੱਤ ਦੀ ਜ਼ਿੰਮੇਵਾਰੀ ਨਿਭਾਈ-ਰਾਜਵਿੰਦਰ ਧਰਮਕੋਟ <br/>

Ad Position 21
No active advertisement
ਅਜੀਤ ਡੈਸਕ 02-09-2025
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਧਰਮਕੋਟ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਬਹੁਤ ਸਾਰੇ ਪਿੰਡਾਂ 'ਚ ਤਬਾਹੀ ਮਚਾਈ ਹੈ | ਲੋਕਾਂ ਦੀਆਂ ਫ਼ਸਲਾਂ, ਮਾਲ ਡੰਗਰ, ਘਰ ਅਤੇ ਸਾਮਾਨ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ ਹੈ | ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਇਸ ਮਾੜੇ ਵਕਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਲੋਕਾਂ ਦੀ ਮਦਦ ਕਰ ਰਹੇ ਹਨ | ਉਨ੍ਹਾਂ ਵਲੋਂ ਬਾਕੀ ਸਾਰੇ ਪ੍ਰੋਗਰਾਮ ਮੁਲਤਵੀ ਕਰ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਦੀ ਤਨੋ, ਮਨੋ ਅਤੇ ਧਨੋ ਮਦਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਲੋਕਾਂ ਵਿਚ ਇਸ ਗੱਲ ਦੀ ਚਰਚਾ ਆਮ ਚੱਲ ਰਹੀ ਹੈ ਕਿ ਸ. ਸੁਖਬੀਰ ਪੰਜਾਬ ਦਾ ਅਸਲ ਪੁੱਤ ਬਣ ਕੇ ਲੋਕਾਂ ਦੇ ਦੁੱਖ ਵੰਡਾ ਰਿਹਾ ਹੈ | ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਹਰ ਪਾਸੇ ਸੁਖਬੀਰ ਸਿੰਘ ਬਾਦਲ ਵਲੋਂ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹਿੱਕ ਡਾਹ ਕੇ ਹੜ੍ਹ ਪੀੜਤਾਂ ਲਈ ਸੇਵਾਵਾਂ ਨਿਭਾਅ ਰਹੇ ਸੁਖਬੀਰ-ਡੱਲਾ <br/> ਅਗਲੀ ਖ਼ਬਰ ਭੱਠਾ ਮਾਲਕ ਐਸੋਸੀਏਸ਼ਨ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੀ.ਸੀ. ਨੂੰ ਇਕ ਲੱਖ ਦਾ ਚੈੱਕ ਭੇਟ <br/>
Ad Position 24
No active advertisement