05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮਾਸਟਰ ਬਲਵੀਰ ਸਿੰਘ ਸੇਖਾ ਕਲਾਂ ਨਹੀਂ ਰਹੇ <br/>

Ad Position 21
No active advertisement
ਅਜੀਤ ਡੈਸਕ 02-09-2025
ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਦੇ ਵਾਸੀ ਮਾਸਟਰ ਬਲਵੀਰ ਸਿੰਘ ਸੇਖਾ ਕਲਾਂ ਦਾ ਦਿਹਾਂਤ ਹੋ ਗਿਆ ਹੈ | ਉਹ ਕਾਫੀ ਸਮੇਂ ਤੋਂ ਸਿੱਖਿਆ ਦੇ ਖੇਤਰ ਵਿਚ ਸੇਵਾ ਕਰਦੇ ਰਹੇ ਅਤੇ ਸੈਂਕੜੇ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਚਾਨਣ ਕਰਨ ਦਾ ਸੁਭਾਗ ਪ੍ਰਾਪਤ ਕੀਤਾ | ਮਾਸਟਰ ਬਲਵੀਰ ਸਿੰਘ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਹਮੇਸ਼ਾ ਤਤਪਰ ਰਹਿੰਦੇ ਸਨ | ਉਹ ਆਪਣੇ ਸਖ਼ਤ ਪਰ ਮਿੱਠੇ ਸੁਭਾਅ ਕਰਕੇ ਪਿੰਡ ਵਾਸੀਆਂ, ਸਹਿਕਰਮੀ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਬੇਹੱਦ ਸਤਿਕਾਰਯੋਗ ਸਨ | ਉਨ੍ਹਾਂ ਦੇ ਚਲੇ ਜਾਣ ਨਾਲ ਪਿੰਡ ਸੇਖਾ ਕਲਾਂ ਵਿਚ ਸੋਗ ਦੀ ਲਹਿਰ ਹੈ | ਇਲਾਕੇ ਦੇ ਸਿੱਖਿਆ ਪ੍ਰੇਮੀਆਂ ਅਤੇ ਸਮਾਜ ਸੇਵੀਆਂ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਮਾਸਟਰ ਬਲਵੀਰ ਸਿੰਘ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ | ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ, ਅਧਿਆਪਕਾਂ, ਸੰਗਤਾਂ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਵਿਖੇ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਹਿੱਕ ਡਾਹ ਕੇ ਹੜ੍ਹ ਪੀੜਤਾਂ ਲਈ ਸੇਵਾਵਾਂ ਨਿਭਾਅ ਰਹੇ ਸੁਖਬੀਰ-ਡੱਲਾ <br/>
Ad Position 24
No active advertisement