ਕਿਸ਼ਨਪੁਰਾ ਕਲਾਂ, 1 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਜੀਂਦੜਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ 'ਚ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਰਾਗੀ ਭਾਈ ਬਲਵਿੰਦਰ ਸਿੰਘ ਭਿੰਡਰ, ਸਿਮਰਨਪ੍ਰੀਤ ਸਿੰਘ ਸੋਢੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਦੁਆਰਾ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਨਾਲ ਸੰਬੰਧਿਤ ਵਾਰਾਂ ਗਾਈਆਂ ਗਈਆਂ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਆਏ ਹੋਏ ਰਾਗੀ, ਢਾਡੀ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਸੇਵਾ ਚੇਅਰਮੈਨ ਗੁਰਨਾਮ ਸਿੰਘ ਭੁੱਲਰ ਨੇ ਨਿਭਾਈ | ਇਸ ਮੌਕੇ ਸਮੂਹ ਭੁੱਲਰ ਪਰਿਵਾਰ ਅਤੇ ਹੋਰ ਰਿਸ਼ਤੇਦਾਰ ਸ਼ਾਮਲ ਹੋਏ | ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਮੁਖੀ ਜਸਵੰਤ ਸਿੰਘ ਭੁੱਲਰ, ਜਸਬੀਰ ਕੌਰ ਭੁੱਲਰ, ਸਾਬਕਾ ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮੈਡਮ ਮਨਦੀਪ ਕੌਰ, ਸਮੂਹ ਅਧਿਆਪਕ ਮੈਂਬਰ ਅਤੇ ਵਿਦਿਆਰਥੀ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਹੋਏ | ਇਸ ਮੌਕੇ ਸਰੂਪ ਸਿੰਘ ਸ਼ਾਹਕੋਟ ਵਾਲੇ, ਗੁਰਮੁਖ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ ਭੂੰਦੜੀ ਵਾਲੇ, ਨਾਇਬ ਸਿੰਘ ਭਿੰਡਰ, ਸਾਬਕਾ ਸਰਪੰਚ ਗੁਰਮੇਜ ਸਿੰਘ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |