06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 02-09-2025
ਮੋਗਾ, 1 ਸਤੰਬਰ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ | ਜਿਸ 'ਚ ਪ੍ਰਗਟਾਵਾ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਅਤੇ ਸਾਬਕਾ ਐਮ.ਪੀ. ਕੇਵਲ ਸਿੰਘ ਲੰਢੇਕੇ ਨੇ ਦੱਸਿਆ ਕਿ ਜਲਦ ਮਾਲਵੇ ਦੇ ਉੱਘੇ ਮਜ਼ਦੂਰ ਆਗੂ ਅਤੇ ਸਮਾਜ ਸੇਵੀ ਆਪਣੀਆਂ ਮਜ਼ਦੂਰ ਜਥੇਬੰਦੀਆਂ ਸਮੇਤ ਜਲਦ ਕੇਂਦਰੀ ਜਾਂ ਸੂਬਾ ਪੱਧਰੀ ਟਰੇਡ ਯੂਨੀਅਨ 'ਚ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਵਿਜੇ ਧੀਰ ਐਡਵੋਕੇਟ 37 ਸਾਲ ਕਾਂਗਰਸ ਪੱਖੀ ਕੇਂਦਰੀ ਟਰੇਡ ਯੂਨੀਅਨ ਇੰਟਕ ਦੇ ਜ਼ਿਲ੍ਹਾ ਪ੍ਰਧਾਨ ਰਹੇ 27 ਦਸੰਬਰ 2022 ਨੂੰ ਇੰਟਕ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਰ.ਐਸ.ਐਸ. ਸੰਬੰਧਿਤ ਕੇਂਦਰੀ ਟਰੇਡ ਯੂਨੀਅਨ ਭਾਰਤੀ ਮਜ਼ਦੂਰ ਸੰਘ 'ਚ ਸ਼ਾਮਲ ਹੋ ਗਏ ਸਨ ਅਤੇ ਦਸੰਬਰ 2023 ਵਿਚ ਭਾਰਤੀ ਮਜ਼ਦੂਰ ਸੰਘ ਨੂੰ ਛੱਡ ਦਿੱਤਾ ਸੀ | ਉਨ੍ਹਾਂ ਕਿਹਾ ਕਿ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਜਿਹੜੀ ਕੇਂਦਰੀ ਜਾਂ ਸੂਬਾ ਪੱਧਰੀ ਟਰੇਡ ਯੂਨੀਅਨ 'ਚ ਸ਼ਾਮਲ ਹੋਣ ਦਾ ਫ਼ੈਸਲਾ ਕਰਨਗੇ, ਮਜ਼ਦੂਰ ਜਥੇਬੰਦੀਆਂ ਸੰਬੰਧਿਤ ਵਿਜੇ ਧੀਰ ਐਡਵੋਕੇਟ ਉਸ ਟਰੇਡ ਯੂਨੀਅਨ ਵਿਚ ਸ਼ਾਮਿਲ ਹੋ ਜਾਣਗੇ | ਇਸ ਮੌਕੇ ਕੇਵਲ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ, ਰਾਮ ਬਚਨ ਰਾਓ, ਮਦਨ ਲਾਲ ਬੋਹਤ, ਨੈਸਲੇ ਠੇਕੇਦਾਰ ਲੇਬਰ ਯੂਨੀਅਨ ਦੇ ਪ੍ਰਧਾਨ ਸ਼ੰਕਰ, ਨਰਿੰਦਰ ਸਿੰਘ ਬਲਖੰਡੀ, ਠੇਕੇਦਾਰ ਲੇਬਰ ਯੂਨੀਅਨ ਨੈਸਲੇ ਦੇ ਪ੍ਰਧਾਨ ਉਮਰ ਸੀਰ ਸਿੰਘ ਸੀਰਾ, ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਜਸਵਿੰਦਰ ਸਿੰਘ ਡੱਡ, ਜਨਰਲ ਸਕੱਤਰ ਮੇਜਰ ਸਿੰਘ ਲੰਢੇ ਕੇ, ਰਿੰਪੀ, ਤੂੜੀ ਛਿਲਕਾ ਯੂਨੀਅਨ ਦੇ ਪ੍ਰਧਾਨ ਸਤਪਾਲ ਸਿੰਘ ਭਾਗੀ ਕੇ, ਭਾਰਤੀ ਕੈਂਟਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਭੁੱਲਰ, ਮਿੰਨੀ ਕੈਂਟਰ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਜੌੜਾ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਸਤਨਾਮ ਸਿੰਘ, ਪਾਰਸ ਸਪਾਈਸਿਜ਼ ਵਰਕਰਜ਼ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਭੁੱਲਰ, ਬਲੌਰ ਸਿੰਘ, ਹਨੀ, ਸੁਰੇਸ਼ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਜਿੰਦਰ ਮੱਖਣ ਬਰਾੜ ਨਾਲ ਵਿਧਾਇਕ ਮਨਪ੍ਰੀਤ ਇਆਲੀ ਨੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ, ਪਸ਼ੂਆਂ ਲਈ ਫੀਡ ਵੰਡੀ <br/> ਅਗਲੀ ਖ਼ਬਰ ਪਾਰਟੀ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਰੁਤਬੇ ਬਖ਼ਸ਼ੇ-ਜਥੇਦਾਰ...
Ad Position 24
No active advertisement