20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐਮ.ਪੀ. ਬਸਤੀ ਪਿੰਡ ਲੰਢੇਕੇ ਦੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਹਾ ਨਾ ਮਿਲਣ ਕਾਰਨ ਰੋਸ ਦੀ ਲਹਿਰ

Ad Position 21
No active advertisement
ਅਜੀਤ ਡੈਸਕ 02-09-2025

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਲਾਗਲੇ ਪਿੰਡ ਲੰਢੇਕੇ ਦੀ ਐਮ.ਪੀ. ਬਸਤੀ ਦੇ ਰਹਿਣ ਵਾਲੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਹਾ ਨਾ ਮਿਲਣ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਏਕਤਾ ਕਲੱਬ ਐਮ.ਪੀ. ਬਸਤੀ ਪਿੰਡ ਲੰਢੇਕੇ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਰਹਿਣ ਵਾਲੇ ਪਰਿਵਾਰਾਂ ਦੀਆਂ ਜ਼ਿਆਦਾਤਰ ਘਰਾਂ ਦੀਆਂ ਛੱਤਾਂ ਕੱਚੀਆਂ ਹਨ ਅਤੇ ਲੋਕ ਸਾਲਾਂ ਤੋਂ ਪੱਕੇ ਘਰ ਦੀ ਉਮੀਦ ਕਰ ਰਹੇ ਹਨ ਪਰੰਤੂ ਅਜੇ ਤੱਕ ਸਰਕਾਰ ਵਲੋਂ ਕੋਈ ਸਹਾਇਤਾ ਨਹੀਂ ਮਿਲੀ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਲੋੜਵੰਦ ਪਰਿਵਾਰਾਂ ਨੇ ਸਥਾਨਕ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟੇ, ਫਾਈਲਾਂ ਭਰੀਆਂ ਪਰੰਤੂ ਲਾਲ ਲਕੀਰ ਦੇ ਅੰਦਰ ਹੋਣ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਹਾਲੇ ਤੱਕ ਕੋਈ ਲਾਹਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਲੋੜਵੰਦ ਪਰਿਵਾਰਾਂ ਲਈ ਬਣਾਈ ਗਈ ਹੈ ਪਰੰਤੂ ਇਸ ਸਕੀਮ ਦਾ ਲਾਹਾ ਹਾਲੇ ਤੱਕ ਗ਼ਰੀਬ ਲੋਕਾਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਘਰਾਂ ਦੀਆਂ ਛੱਤਾਂ ਚੋਅ ਰਹੀਆਂ ਹਨ, ਘਰਾਂ ਦਾ ਕੀਮਤੀ ਸਮਾਨ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਆਉਣ ਵਾਲੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਮੌਜੂਦਾ ਪੰਜਾਬ ਸਰਕਾਰ ਲੋੜਵੰਦਾਂ ਤੱਕ ਨਹੀਂ ਪਹੁੰਚਣ ਦੇ ਰਹੀ ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕੀਤੀ ਕਿ ਪੰਜਾਬ ਅੰਦਰ ਅਨੇਕਾਂ ਲੋੜਵੰਦ ਪਰਿਵਾਰ ਹਨ ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਦਰੁਸਤ ਨਾ ਹੋਣ ਕਾਰਨ ਜੀਣਾ ਮੁਹਾਲ ਹੋ ਚੁੱਕਾ ਹੈ, ਅਜਿਹੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਹਾ ਦਿਵਾਉਣ ਦੀ ਪਹਿਲ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੈਂਬਰ ਪੰਚਾਇਤ ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਐਮ.ਪੀ. ਬਸਤੀ ਪਿੰਡ ਲੰਢੇਕੇ ਦੇ ਲੋੜਵੰਦ ਪਰਿਵਾਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਮਿਰਜ਼ਾਪੁਰ ਜੰਡੇ ਤੇ ਬੇਗਮਪੁਰ ਜੰਡਿਆਲਾ 'ਚ ਗੁਰਮਤਿ ਸਮਾਗਮ ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਵਿਚਾਲੇ ਵਿਨਿੰਗ ਸਮਾਈਲ ਡੈਂਟਲ ਵਲੋਂ 5 ਡਾਕਟਰਾਂ ਦੀ ਟੀਮ ਨਿਭਾਅ ਰਹੀ ਹੈ ਸੇਵਾਵਾਂ <br/>
Ad Position 24