ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸੀ.ਪੀ.ਆਈ. (ਐਮ) ਜ਼ਿਲ੍ਹਾ ਮੋਗਾ ਦੀ ਮੀਟਿੰਗ ਕਾਮਰੇਡ ਗੁਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ ਜਸ਼ਨ ਬਾਬਾ ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ | ਮੀਟਿੰਗ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ ਸੀ.ਪੀ.ਆਈ. (ਐਮ) ਪੰਜਾਬ, ਕਾਮਰੇਡ ਸਤਨਾਮ ਸਿੰਘ ਵੜੈਚ ਜ਼ਿਲ੍ਹਾ ਮੋਗਾ ਦੇ ਇੰਚਾਰਜ ਅਤੇ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾ ਕਮੇਟੀ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਗਿਆ ਕਿ ਜਿਸ ਤਰ੍ਹਾਂ ਪਾਰਟੀ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕੀਤਾ ਗਿਆ ਜਿਸ ਕਰਕੇ ਸਰਕਾਰ ਨੂੰ ਇਹ ਪਾਲਿਸੀ ਵਾਪਸ ਲੈਣੀ ਪਈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੋ ਹੜ੍ਹ ਆਏ ਹਨ, ਇਸ ਨਾਲ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਪਸ਼ੂਆਂ ਅਤੇ ਜਾਨਵਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਲੋਕਾਂ ਦੇ ਘਰ ਢਹਿ ਗਏ ਹਨ ਅਤੇ ਸੜਕਾਂ ਅਤੇ ਪੁਲਾਂ ਦਾ ਵੀ ਭਾਰੀ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਡੈਮਾਂ ਦਾ ਪਾਣੀ ਸਮੇਂ-ਸਮੇਂ ਸਿਰ ਰੀਲੀਜ਼ ਕਰਦੀ ਰਹਿੰਦੀ ਤਾਂ ਇਨ੍ਹਾਂ ਹੜ੍ਹਾਂ ਤੋਂ ਕਿਸੇ ਹੱਦ ਤੱਕ ਬਚਾਓ ਹੋ ਸਕਦਾ ਕਿਉਂਕਿ ਮੌਸਮ ਵਿਭਾਗ ਵਲੋਂ ਪਹਿਲਾਂ ਹੀ ਚਿੇਤਾਵਨੀ ਦਿੱਤੀ ਗਈ ਸੀ ਕਿ ਇਸ ਵਾਰ ਬਾਰਸ਼ ਬਹੁਤ ਜ਼ਿਆਦਾ ਹੋਣ ਦੀ ਸੰਭਾਵਨਾ ਹੈ | ਇਸ ਤੋਂ ਤਾਂ ਇਹ ਹੀ ਸਾਬਤ ਹੁੰਦਾ ਹੈ ਕਿ ਇਹ ਹੜ੍ਹ ਕੁਦਰਤੀ ਹੜ੍ਹ ਨਹੀਂ ਸਨ ਸਗੋਂ ਇਹ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਤਾਂ ਜੋ ਪੰਜਾਬ ਨੂੰ ਕਮਜ਼ੋਰ ਕੀਤਾ ਜਾ ਸਕੇ | ਇਸ ਸਮੇਂ ਕਾਮਰੇਡ, ਸਚਿਨ ਵਡੇਰਾ ਜ਼ਿਲ੍ਹਾ ਸਕੱਤਰ, ਕਾਮਰੇਡ ਰਾਮ ਕਿ੍ਸ਼ਨ ਧਰਮਕੋਟ, ਕਾਮਰੇਡ ਜੰਗੀਰ ਸਿੰਘ ਬੱਧਨੀ, ਕਾਮਰੇਡ ਸੁਰਜਨ ਪਾਲ ਸਿੰਘ ਕੋਟ ਈਸੇ ਖਾਂ, ਕਾਮਰੇਡ ਰੋਹਿਤ ਕਾਲੜਾ, ਕਾਮਰੇਡ ਜੱਗਾ ਸਿੰਘ ਬੱਡੂਵਾਲ, ਕਾਮਰੇਡ ਗਗਨਦੀਪ ਸਿੰਘ ਬਲਖੰਡੀ ਆਦਿ ਹਾਜ਼ਰ ਸਨ |