07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੇਨ ਹਾਈਵੇ ਅਤੇ ਸੰਪਰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਆਮ ਲੋਕਾਂ ਵਲੋਂ ਮੇਨ ਹਾਈਵੇ ਅਤੇ ਸੰਪਰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੇਤੀਆ ਨੇ ਦੱਸਿਆ ਕਿ ਆਮ ਲੋਕਾਂ ਵਲੋਂ ਆਪਣੇ ਪਸ਼ੂ ਜੋ ਕਿ ਬਹੁਤ ਜ਼ਿਆਦਾ ਗਿਣਤੀ 'ਚ ਹੁੰਦੇ ਹਨ ਲਿਆ ਕੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਆਲੇ ਦੁਆਲੇ ਚਰਾਏ ਜਾਂਦੇ ਹਨ | ਪਸ਼ੂਆਂ ਦੀ ਗਿਣਤੀ ਬਹੁਤ ਜ਼ਿਆਦਾ ਤਾਦਾਦ ਵਿਚ ਹੋਣ ਕਾਰਨ ਇਨ੍ਹਾਂ ਪਸ਼ੂਆਂ ਵਲੋਂ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਕੀਤੇ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਮੇਨ ਹਾਈਵੇ ਸੜਕਾਂ 'ਤੇ ਇਨ੍ਹਾਂ ਪਸ਼ੂਆਂ ਦੇ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਸੜਕਾਂ ਦੇ ਆਲੇ-ਦੁਆਲੇ ਵੱਖ-ਵੱਖ ਵਿਭਾਗਾਂ ਵਲੋਂ ਖ਼ਾਸ ਕਰਕੇ ਜੰਗਲਾਤ ਵਿਭਾਗ ਵਲੋਂ ਲਗਾਏ ਬੂਟੇ ਆਦਿ ਸਰਕਾਰੀ ਸੰਪਤੀ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਨ੍ਹਾਂ ਪਸ਼ੂਆਂ ਦੁਆਰਾ ਸੜਕਾਂ ਉੱਪਰ ਗੰਦਗੀ ਵੀ ਪਾਈ ਜਾਂਦੀ ਹੈ | ਉਕਤ ਕਾਰਨਾਂ ਕਰਕੇ ਲੋਕ ਹਿਤ ਵਿਚ ਇਹ ਹੁਕਮ ਜਾਰੀ ਕੀਤੇ ਗਏ ਹਨ | ਇਹ ਪਾਬੰਦੀ ਹੁਕਮ 31 ਅਕਤੂਬਰ, 2025 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਛੱਪੜ ਦਾ ਗੰਦਾ ਪਾਣੀ ਘਰਾਂ 'ਚ ਵੜਨ 'ਤੇ ਲੋਕਾਂ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸੀ.ਪੀ.ਆਈ.(ਐਮ) ਜ਼ਿਲ੍ਹਾ ਮੋਗਾ ਦੀ ਮੀਟਿੰਗ
Ad Position 24