07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਛੱਪੜ ਦਾ ਗੰਦਾ ਪਾਣੀ ਘਰਾਂ 'ਚ ਵੜਨ 'ਤੇ ਲੋਕਾਂ ਕੀਤੀ ਨਾਅਰੇਬਾਜ਼ੀ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਨਿਹਾਲ ਸਿੰਘ ਵਾਲਾ, 2 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪਿੰਡ ਮਾਛੀਕੇ ਦੀ ਗਹਿਲਾਂ ਵਾਲੀ ਸੜਕ 'ਤੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਛੱਪੜ ਓਵਰਫਲੋ ਹੋ ਕੇ ਇਸ ਦਾ ਪਾਣੀ ਲੋਕਾਂ ਦੇ ਘਰਾਂ 'ਚ ਜਾ ਵੜਿਆ ਤੇ ਕਈ ਘਰਾਂ ਦੀਆਂ ਕੰਧਾਂ ਡਿਗ ਪਈਆਂ | ਰੋਹ ਵਿਚ ਆਏ ਲੋਕਾਂ ਵਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਨੂੰ ਬੀ.ਡੀ.ਪੀ.ਓ. ਦਫਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਕਿਸਾਨ ਮਜ਼ਦੂਰ ਇਨਸਾਫ ਕਮੇਟੀ ਦੇ ਆਗੂ ਸਰਬਜੀਤ ਸਿੰਘ ਮਾਛੀਕੇ ਨੇ ਕਿਹਾ ਕਿ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਇਕ ਸਾਲ ਪਹਿਲਾਂ ਵੀ ਬੇਨਤੀ ਕੀਤੀ ਗਈ ਸੀ ਕਿ ਛੱਪੜ ਦੀ ਸਫਾਈ ਤੇ ਛੱਪੜ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਛੱਪੜ ਓਵਰਫਲੋ ਹੋ ਕੇ ਪਾਣੀ ਘਰਾਂ ਵਿਚ ਵੜ ਰਿਹਾ ਹੈ ਅਤੇ ਲੋਕਾਂ ਦੇ ਘਰ ਡਿਗ ਰਹੇ ਹਨ | ਹੁਣ ਵੀ ਇਕ ਹਫਤੇ ਤੋਂ ਲੋਕ ਪ੍ਰਸ਼ਾਸਨ ਦੀਆਂ ਮਿੰਨਤਾਂ ਤਰਲੇ ਕਰ ਰਹੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕਾ ਦੇਖਣ ਦੀ ਵੀ ਜ਼ਰੂਰਤ ਨਹੀਂ ਸਮਝੀ | ਉਨ੍ਹਾਂ ਕਿਹਾ ਕਿ ਛੱਪੜ ਦੀ ਸਫਾਈ ਨਾ ਹੋਣ ਕਾਰਨ ਇਹ ਸਮੱਸਿਆ ਪੈਦਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਵੀਰਵਾਰ ਨੂੰ ਬੀ.ਡੀ.ਪੀ.ਓ. ਦਫਤਰ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਨਾਲਾਇਕੀ ਸਦਕਾ ਪੰਜਾਬ ਨੂੰ ਹੜ੍ਹਾਂ ਦਾ ਸੰਤਾਪ ਭੋਗਣਾ ਪੈ ਰਿਹੈ-ਵਿਧਾਇਕ ਇਯਾਲੀ, ਮੱਖਣ ਬਰਾੜ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੇਨ ਹਾਈਵੇ ਅਤੇ ਸੰਪਰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ
Ad Position 24