07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੀਂਹ ਕਾਰਨ 120 ਸਾਲ ਪੁਰਾਣੇ ਬਾਗ ਗਲੀ ਦੇ ਪ੍ਰਵੇਸ਼ ਦੁਆਰ ਦੀ ਛੱਤ ਡਿਗੀ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਅਸ਼ੋਕ ਬਾਂਸਲ)-ਮੋਗਾ ਜ਼ਿਲ੍ਹੇ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮੋਗਾ ਦੇ ਬਾਗ ਗਲੀ ਦੇ 120 ਸਾਲ ਪੁਰਾਣੇ ਇਤਿਹਾਸਕ ਬਾਗ ਗਲੀ ਪ੍ਰਵੇਸ਼ ਦੁਆਰ ਦੀ ਛੱਤ ਡਿਗ ਪਈ | ਜਿਸ ਕਾਰਨ ਇਸ ਦਾ ਮਲਬਾ ਹੇਠਾਂ ਡਿਗ ਪਿਆ ਅਤੇ ਆਉਣ-ਜਾਣ ਦਾ ਰਸਤਾ ਬੰਦ ਹੋ ਗਿਆ ਪਰ ਛੱਤ ਦੇ ਡਿੱਗਣ ਕਾਰਨ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ | ਇਸ ਬਾਰੇ ਪਤਾ ਲੱਗਦਿਆਂ ਹੀ ਵਾਰਡ ਨੰਬਰ 38 ਦੇ ਕੌਂਸਲਰ ਸਾਹਿਲ ਅਰੋੜਾ ਮੌਕੇ 'ਤੇ ਪਹੁੰਚੇ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤੁਰੰਤ ਮਾਮਲੇ ਦੀ ਜਾਣਕਾਰੀ ਦਿੱਤੀ ਗਈ | ਕੌਂਸਲਰ ਸਾਹਿਲ ਅਰੋੜਾ ਨੇ ਦੱਸਿਆ ਕਿ ਮੋਗਾ ਵਿਚ ਲਗਾਤਾਰ ਬਾਰਿਸ਼ ਕਾਰਨ ਅੱਜ ਸਵੇਰੇ 120 ਸਾਲ ਪੁਰਾਣੇ ਇਤਿਹਾਸਕ ਬਾਗ ਗਲੀ ਪ੍ਰਵੇਸ਼ ਦੁਆਰ ਦੀ ਛੱਤ ਡਿਗ ਗਈ | ਉਨ੍ਹਾਂ ਕਿਹਾ ਕਿ ਇਹ 120 ਸਾਲ ਪੁਰਾਣੀ ਵਿਰਾਸਤ ਲਈ ਬਹੁਤ ਹੀ ਦੁਖਦਾਈ ਘਟਨਾ ਹੈ | ਉਨ੍ਹਾਂ ਕਿਹਾ ਕਿ ਉਹ ਬਾਗ਼ ਗਲੀ ਦੇ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਕਰਮਚਾਰੀਆਂ ਨੇ ਪਹੁੰਚ ਕੇ ਮਲਬਾ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਧੂ ਹੱਡੀਆਂ ਤੇ ਜੋੜਾਂ ਦੇ ਹਸਪਤਾਲ ਵਿਖੇ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਡਾ. ਅਮਨਦੀਪ ਕੌਰ ਅਰੋੜਾ ਹੜ੍ਹ ਪੀੜਤਾਂ ਲਈ ਅੱਗੇ ਆਏ
Ad Position 24