ਮੋਗਾ, 2 ਸਤੰਬਰ (ਗੁਰਤੇਜ ਸਿੰਘ ਬੱਬੀ)-ਜਿੱਥੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਜ ਮੈਂਬਰੀ ਕਮੇਟੀ ਦੇ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਧਰਮਕੋਟ ਤੋਂ ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਪਿਛਲੇ ਇਕ ਹਫ਼ਤੇ ਤੋਂ ਫ਼ਤਿਹਗੜ੍ਹ ਪੰਜਤੂਰ ਕੋਲ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਹੜ ਪੀੜਤ ਲੋਕਾਂ ਦੀ ਮਦਦ ਕਰ ਰਹੇ ਹਨ ਉੱਥੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਰਣੀਆਂ ਵੀ ਆਪਣੀ ਟੀਮ ਨਾਲ ਪੁੱਜ ਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ | ਰਣੀਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਸੁਲਤਾਨਪੁਰ ਦੇ ਪਿੰਡਾਂ ਵਿਚ ਵੀ ਸੇਵਾ ਨਿਭਾ ਕੇ ਆਏ ਹਨ ਅਤੇ ਉਹ ਆਪਣੀ ਸੇਵਾ ਲਗਾਤਾਰ ਜਾਰੀ ਰੱਖਣਗੇ |