ਨਿਹਾਲ ਸਿੰਘ ਵਾਲਾ, 2 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਕਾਂਗਰਸ ਪਾਰਟੀ ਨੂੰ 25 ਪਰਿਵਾਰਾਂ ਨੇ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਮੰਡੀ ਨਿਹਾਲ ਸਿੰਘ ਵਾਲਾ ਦੇ ਯੂਥ ਆਗੂ ਧਰਮਪਾਲ ਸੋਨੀ ਦੇ ਘਰ ਰੱਖੇ ਵਿਸ਼ੇਸ਼ ਸਮਾਗਮ ਸਮੇਂ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਰਾਜਵਿੰਦਰ ਸਿੰਘ ਧਰਮਕੋਟ ਅਤੇ ਨਿਹਾਲ ਸਿੰਘ ਵਾਲਾ ਦੇ ਸ਼ਹਿਰੀ ਪ੍ਰਧਾਨ ਵਿਜੈ ਕੁਮਾਰ ਮੰਗਲਾ ਪ੍ਰਧਾਨ ਸਰਕਲ ਨਿਹਾਲ ਸਿੰਘ ਵਾਲਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ 25 ਪਰਿਵਾਰਾਂ ਦਾ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਿਜੈ ਕੁਮਾਰ ਮੰਗਲਾ ਦੇ ਉਪਰਾਲੇ ਸਦਕਾ ਨਿਹਾਲ ਸਿੰਘ ਵਾਲਾ ਦੇ ਜੋ 25 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋਏ ਹਨ ਉਨ੍ਹਾਂ ਦਾ ਨਿੱਘਾ ਸਵਾਗਤ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਆਗੂ ਰਾਜਵਿੰਦਰ ਸਿੰਘ ਧਰਮਕੋਟ ਨੇ ਦੱਸਿਆ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਮਧੇਕੇ, ਧਰਮਪਾਲ ਸੋਨੀ, ਇੰਦਰਜੀਤ ਸਿੰਘ ਭਾਗੀਕੇ, ਪ੍ਰਧਾਨ ਰਾਮ ਸਿੰਘ ਪੱਤੋ, ਇਕੱਤਰ ਸਿੰਘ ਲਧਾਈ ਕੇ, ਪ੍ਰੀਤਮ ਸਿੰਘ ਭਾਗੀਕੇ, ਰਾਜੂ ਸ਼ਾਂਤ, ਗੁਰਦੇਵ ਸਿੰਘ ਭਾਗੀਕੇ, ਸੁਖਦਰਸ਼ਨ ਸਿੰਘ ਪੱਤੋ, ਯੂਥ ਆਗੂ ਅਤਿੰਦਰਪਾਲ ਸਿੰਘ ਦੀਨਾ, ਜੀਤਾ ਸੈਦੋਕੇ, ਗੁਰਜੰਟ ਸਿੰਘ ਬੱਧਨੀ, ਕਾਕਾ ਸਹੋਤਾ, ਮਨੋਹਰ ਲਾਲ, ਜਸਪਾਲ ਸਿੰਘ ਨਿਹਾਲ ਸਿੰਘ ਵਾਲਾ, ਗੁਰਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |