ਠੱਠੀ ਭਾਈ, 2 ਸਤੰਬਰ (ਜਗਰੂਪ ਸਿੰਘ ਮਠਾੜੂ)-ਅੰਤਰਰਾਸ਼ਟਰੀ ਪੰਥ ਪ੍ਰਸਿੱਧ ਢਾਡੀ ਸੁਖਦੇਵ ਸਿੰਘ ਸਹੋਤਾ ਚੜਿੱਕ ਨੂੰ ਉਸ ਵੇਲੇ ਗਹਿਰਾ ਦੁੱਖ ਲੱਗਾ ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਗਗਨਜੀਤ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਮਾਲਵਾ ਕਵੀਸ਼ਰ ਢਾਡੀ ਸਹਿਤ ਸਭਾ ਦੇ ਚੇਅਰਮੈਨ ਭਾਈ ਵੀਰ ਭਾਨ ਸਿੰਘ ਮੌੜ ਮਾਲਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਨੌਜਵਾਨ ਪੁੱਤਰ ਦਾ ਅਚਾਨਕ ਚਲੇ ਜਾਣਾ ਬਹੁਤ ਹੀ ਦੁਖਦਾਈ ਹੈ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਬਲਵਿੰਦਰ ਸਿੰਘ ਭਗਤਾ, ਅਵਤਾਰ ਸਿੰਘ ਮਾਨ, ਸਵਰਨ ਸਿੰਘ ਰੋਡੇ, ਜਸਵਿੰਦਰ ਸਿੰਘ ਬਾਗੀ ਪ੍ਰਧਾਨ, ਮੱਖਣ ਸਿੰਘ ਸੁਖਾਨੰਦ ਨੇ ਵੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |