08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਦੀ ਸਥਿਤੀ ਲਈ ਸੂਬਾ ਸਰਕਾਰ ਜ਼ਿੰਮੇਵਾਰ-ਗੋਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਗੁਰਤੇਜ ਸਿੰਘ ਬੱਬੀ)-ਹੜ੍ਹਾਂ ਦੀ ਸਥਿਤੀ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਕਿਉਂਕਿ ਸਰਕਾਰ ਨੇ ਜੋ ਅਗਾਉਂ ਪ੍ਰਬੰਧ ਕਰਨੇ ਹੁੰਦੇ ਹਨ ਉਸ 'ਚ ਪੂਰੀ ਤਰ੍ਹਾਂ ਲਾਪ੍ਰਵਾਹੀ ਵਰਤੀ ਗਈ ਜਿਸ ਦਾ ਖ਼ਮਿਆਜ਼ਾ ਅੱਜ ਲੋਕ ਭੁਗਤ ਰਹੇ ਹਨ ਅਤੇ ਸਭ ਤੋਂ ਵਿਸ਼ੇਸ਼ ਗ਼ੌਰ ਕਰਨ ਵਾਲੀ ਗੱਲ ਇਹ ਰਹੀ ਕਿ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਜ਼ਾਸਟਰ ਮੈਨੇਜਮੈਂਟ ਨਾਲ ਜੋ ਮੀਟਿੰਗ ਅਪ੍ਰੈਲ ਮਹੀਨੇ ਕਰਨੀ ਸੀ ਉਹ ਮੀਟਿੰਗ ਜੂਨ ਮਹੀਨੇ ਵਿਚ ਲੇਟ ਕੀਤੀ ਜਦ ਕਿ ਮੌਸਮ ਵਿਭਾਗ ਪੰਜਾਬ ਨੇ ਹੜ੍ਹਾਂ ਦੀ ਸਥਿਤੀ ਬਾਰੇ ਸੂਬਾ ਸਰਕਾਰ ਨੂੰ ਸੁਚੇਤ ਕੀਤਾ ਸੀ ਪਰ ਬਚਾਅ ਦੇ ਵਿਆਪਕ ਪ੍ਰਬੰਧ ਕਰਨ ਵਿਚ ਫ਼ੇਲ੍ਹ ਰਹੀ ਸੂਬਾ ਸਰਕਾਰ | ਇਹ ਪ੍ਰਗਟਾਵਾ ਸਮਾਜਵਾਦੀ ਨੇਤਾ ਅਜੇ ਸੂਦ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਦਰਿਆਵਾਂ 'ਚ ਜੋ ਧੜਾਧੜ ਨਾਜਾਇਜ਼ ਮਾਈਨਿੰਗ ਕਰਵਾਈ ਜਾ ਰਹੀ ਹੈ, ਉਸ ਲਈ ਸਾਰੀਆਂ ਹੀ ਸਰਕਾਰਾਂ ਜ਼ਿੰਮੇਵਾਰ ਨੇ ਅਤੇ ਜਿਹੜੀ ਵੀ ਸਰਕਾਰ ਆਉਂਦੀ ਹੈ ਉਹ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੀ ਬਜਾਏ ਆਪਣੇ ਨਿੱਜੀ ਸਵਾਰਥ ਲਈ ਉਪਯੋਗ ਕਰਦੀ ਹੈ, ਜਿਸ ਨਾਲ ਦਰਿਆਵਾਂ ਦਾ ਸੰਤੁਲਨ ਵਿਗੜ ਜਾਂਦਾ ਹੈ ਤੇ ਹੜ੍ਹਾਂ ਦੀ ਸਥਿਤੀ ਦੌਰਾਨ ਉਹ ਨੁਕਸਾਨ ਦਾ ਕਾਰਨ ਬਣਦੇ ਹਨ |

Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਨੇ ਮੀਂਹ ਨਾਲ ਪਏ ਟੋਇਆਂ ਨੂੰ ਭਰਿਆ <br/> ਅਗਲੀ ਖ਼ਬਰ ਹੜ੍ਹਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਫ਼ੌਰੀ ਮਿਲਣ-ਕਾਲੇਕੇ <br/>
Ad Position 24