09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਐਸ.ਡੀ.ਐਮ. ਬਾਘਾ ਪੁਰਾਣਾ ਨੂੰ ਮਿੰਨੀ ਬੱਸ ਐਸੋਸੀਏਸ਼ਨ ਨੇ ਮੰਗ ਪੱਤਰ ਸੌਂਪਿਆ

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੇ ਆਗੂ | ਤਸਵੀਰ : ਟਿੰਕੂ ਕਾਠਪਾਲ <br/> 03-09-2025
ਬਾਘਾ ਪੁਰਾਣਾ, 2 ਸਤੰਬਰ (ਟਿੰਕੂ ਕਾਠਪਾਲ)-ਮਿੰਨੀ ਬੱਸ ਐਸੋਸੀਏਸ਼ਨ ਬਾਘਾ ਪੁਰਾਣਾ ਅਤੇ ਪੰਜਾਬ ਯੂਨੀਅਨ ਵਲੋਂ ਐਸ.ਡੀ.ਐਮ. ਬਾਘਾ ਪੁਰਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ | ਐਸੋਸੀਏਸ਼ਨ ਨੇ ਦੱਸਿਆ ਕਿ ਕਈ ਵਾਰ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਬੇਨਤੀ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਸਾਡੀ ਕੋਈ ਸੁਣਵਾਈ ਨਹੀਂ ਹੋਈ | ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸ਼ਹਿਰ ਵਿਚ ਚੱਲਣ ਲਈ ਮਨਜ਼ੂਰੀ ਪ੍ਰਾਪਤ ਆਟੋ ਅਤੇ ਈ-ਰਿਕਸ਼ਾ ਚਾਲਕ ਆਪਣੀ ਮਰਜ਼ੀ ਨਾਲ ਸਵਾਰੀਆਂ ਚੁੱਕ ਕੇ ਪਿੰਡਾਂ ਵਿਚ ਲਿਜਾ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਬਹੁਤ ਸਾਰੇ ਚਾਲਕਾਂ ਕੋਲ ਲਾਇਸੈਂਸ ਵੀ ਨਹੀਂ ਹਨ ਅਤੇ ਨਾ ਹੀ ਪੂਰਾ ਦਸਤਾਵੇਜ਼ੀ ਕੰਮ | ਦੂਜੇ ਪਾਸੇ ਬੱਸ ਆਪੇ੍ਰਟਰਾਂ ਕੋਲ ਸਰਕਾਰ ਦੁਆਰਾ ਜਾਰੀ ਕੀਤੇ ਪਰਮਿਟ ਅਤੇ ਸਾਰੇ ਪੇਪਰ ਪੂਰੇ ਹਨ | ਮਿੰਨੀ ਬੱਸ ਆਪੇ੍ਰਟਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ 15 ਸਤੰਬਰ 2025 ਤੱਕ ਆਟੋ ਅਤੇ ਈ-ਰਿਕਸ਼ਾ ਚਾਲਕਾਂ ਨੂੰ ਪਿੰਡਾਂ ਵਿਚ ਜਾਣ ਤੋਂ ਨਾ ਰੋਕਿਆ ਗਿਆ ਤਾਂ ਉਹ ਬਾਘਾ ਪੁਰਾਣਾ ਦੇ ਮੇਨ ਚੌਕ ਵਿਚ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਆਪਣੀਆਂ ਬੱਸਾਂ ਖੜ੍ਹੀਆਂ ਕਰਕੇ ਰੋਸ ਪ੍ਰਦਰਸ਼ਨ ਕਰਨਗੇ | ਯੂਨੀਅਨ ਨੇ ਸਾਫ਼ ਕੀਤਾ ਕਿ ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਭਰ ਤੋਂ ਬੱਸ ਆਪਰੇਟਰ ਸ਼ਾਮਲ ਹੋਣਗੇ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਗ਼ੈਰਕਾਨੰੂਨੀ ਤੌਰ 'ਤੇ ਪਿੰਡਾਂ ਵਿਚ ਜਾ ਰਹੇ ਆਟੋ ਅਤੇ ਈ-ਰਿਕਸ਼ਾ ਚਾਲਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਯਾਤਰੀਆਂ ਦੀ ਸੁਰੱਖਿਆ ਅਤੇ ਬੱਸ ਆਪੇ੍ਰਟਰਾਂ ਦੇ ਹੱਕਾਂ ਦੀ ਰੱਖਿਆ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ 2 ਕਰੋੜ ਦੀ ਲਾਗਤ ਵਾਲੇ ਡੀਵਾਈਡਰ ਦਾ ਨੀਂਹ ਪੱਥਰ ਡਾ. ਬਲਜੀਤ ਕੌਰ ਨੇ ਰੱਖਿਆ <br/> ਅਗਲੀ ਖ਼ਬਰ ਸ੍ਰੀਚੰਦ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ <br/>
Ad Position 24