09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

2 ਕਰੋੜ ਦੀ ਲਾਗਤ ਵਾਲੇ ਡੀਵਾਈਡਰ ਦਾ ਨੀਂਹ ਪੱਥਰ ਡਾ. ਬਲਜੀਤ ਕੌਰ ਨੇ ਰੱਖਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮਲੋਟ, 2 ਸਤੰਬਰ (ਪਾਟਿਲ)-ਮਲੋਟ ਖੇਤਰ ਵਿਚ ਸੜਕ ਹਾਦਸਿਆਂ ਨੂੰ ਰੋਕਣ ਦੇ ਮਕਸਦ ਨਾਲ ਮਲੋਟ ਸ਼ਹਿਰ 'ਚੋਂ ਲੰਘਦੀ ਨੈਸ਼ਨਲ ਹਾਈਵੇਅ ਵਿਚਕਾਰ ਕਰੀਬ 2 ਕਰੋੜ ਦੀ ਲਾਗਤ ਨਾਲ ਤਿਆਰ ਨਾਲ ਹੋਣ ਵਾਲੇ ਡੀਵਾਈਡਰ ਦੇ ਕੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਨੀਂਹ ਪੱਥਰ ਰੱਖ ਕੇ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮਲੋਟ ਬਲਾਕ ਦੇ ਪ੍ਰਧਾਨ ਬਲਦੇਵ ਕੁਮਾਰ ਗਗਨੇਜਾ (ਲਾਲੀ ਜੈਨ) ਨੇ ਸੜਕ ਉੱਪਰ ਟਕ ਲਗਾ ਕੰਮ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕੇ ਸ਼ਹਿਰ ਵਾਸੀਆਂ ਦੀ ਮੰਗ ਸੀ ਕਿ ਸੜਕ ਵਿਚਕਾਰ ਵਧੀਆ ਡੀਵਾਈਡਰ ਤਿਆਰ ਕੀਤਾ ਜਾਵੇ, ਇਸ ਮੰਗ ਨੂੰ ਪੂਰਾ ਕਰਦੇ ਹੋਏ ਇਸ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ, ਜਿਸ 'ਤੇ ਕਰੀਬ 2 ਕਰੋੜ ਖ਼ਰਚ ਆਵੇਗਾ | ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਸੜਕ ਉੱਪਰ ਨਾਜਾਇਜ਼ ਕੀਤੇ ਕਬਜ਼ਿਆਂ ਨੂੰ ਵੀ ਖ਼ਾਲੀ ਕਰਵਾਉਣ ਲਈ ਸਖ਼ਤੀ ਨਾਲ ਪੇਸ਼ ਆਉਣਾ ਪਵੇਗਾ | ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਸਤਿਗੁਰੂ ਦੇਵ ਪੱਪੀ, ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ-ਕੈਂਟਰ ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨਾਂ ਦੀ ਮੌਤ <br/> ਅਗਲੀ ਖ਼ਬਰ ਐਸ.ਡੀ.ਐਮ. ਬਾਘਾ ਪੁਰਾਣਾ ਨੂੰ ਮਿੰਨੀ ਬੱਸ ਐਸੋਸੀਏਸ਼ਨ ਨੇ ਮੰਗ ਪੱਤਰ ਸੌਂਪਿਆ
Ad Position 24