09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਕਾਰੀ ਆਈ.ਟੀ.ਆਈ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਜੈਤੋ, 2 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ 'ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਯੂਨੀਅਨ ਵਲੋਂ ਮੰਗਾਂ ਮੰਗਵਾਉਣ ਸੰਬੰਧੀ 7 ਸਤੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਧਰਨਾ ਦੇ ਕੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਸੂਬਾ ਕਮੇਟੀ ਮੈਂਬਰ ਪਰਦਮਨ ਸਿੰਘ ਨੇ ਦੱਸਿਆ ਕਿ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਸਰਕਾਰੀ ਸਹੂਲਤਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਕਰਾਫ਼ਟ ਇੰਸਟਰਕਟਰ ਦੀ ਭਰਤੀ ਵਿਭਾਗ ਵਲੋਂ ਸਮੇਂ ਸਮੇਂ 'ਤੇ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਸਾਰੇ ਮੁਲਾਜ਼ਮ ਡੀ.ਜੀ.ਟੀ. ਭਾਰਤ ਸਰਕਾਰ ਵਲੋਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਨ | ਉਨ੍ਹਾਂ ਦੱਸਿਆ ਕਿ ਮੰਗਾਂ ਸਬੰਧੀ ਕਈ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਇਨ੍ਹਾਂ ਵਿਚੋਂ ਕਿਸੇ ਨੇ ਮੰਗਾਂ ਵੱਲ ਗੌਰ ਨਹੀਂ ਕੀਤੀ | ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਮਿਤੀ 7 ਸਤੰਬਰ ਨੂੰ ਧਰਨਾ ਦੇ ਕੇ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸਹਿਯੋਗੀ 5 ਪਿਸਤੌਲਾਂ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਡਰੇਨ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸੈਂਕੜੇ ਏਕੜ ਫ਼ਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ <br/>
Ad Position 24