09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ 'ਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਇਹ ਹੁਕਮ 31 ਅਕਤੂਬਰ 2025 ਤੱਕ ਲਾਗੂ ਰਹੇਗਾ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ 'ਚ ਪਲਾਸਟਿਕ ਲਿਫ਼ਾਫ਼ਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ | ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰ ਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਉਪਭੋਗੀ ਵਸਤੂਆਂ ਲਈ ਵੱਧ ਰਹੀ ਖਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲ੍ਹੀਆਂ ਥਾਵਾਂ' ਤੇ ਥਾਂ ਮੱਲ ਰਹੀ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ | ਪਲਾਸਟਿਕ ਲਿਫ਼ਾਫ਼ੇ ਸੀਵਰੇਜ ਪ੍ਰਣਾਲੀ ਨੂੰ ਖ਼ਾਸ ਤੌਰ 'ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿਚ ਰੁਕਾਵਟ ਦਾ ਕਾਰਨ ਬਣਦੇ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਫ਼ੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗ਼ਜ਼ਾਤ ਆਦਿ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਪਬਲਿਕ ਪ੍ਰਾਪਰਟੀਜ਼, ਸਰਕਾਰੀ ਇਮਾਰਤਾਂ ਉੱਪਰ ਆਮ ਜਨਤਾ ਵਲੋਂ ਹੱਥ ਨਾਲ ਲਿਖ ਕੇ ਜਾਂ ਪੋਸਟਰ, ਫ਼ੋਟੋਆਂ ਅਤੇ ਹੋਰ ਕਈ ਪ੍ਰਕਾਰ ਦੇ ਕਾਗ਼ਜ਼ਾਤ ਮਸ਼ਹੂਰੀ ਹਿਤਾਂ ਲਈ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖ਼ਤਮ ਕਰ ਕੇ ਇਨ੍ਹਾਂ ਨੂੰ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿਤਾਂ ਦੇ ਵਿਰੁੱਧ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੌਧਰ ਵਿਖੇ ਹਰਬਲ ਗਾਰਡਨ 'ਚ ਬੂਟੇ ਲਗਾਏ <br/> ਅਗਲੀ ਖ਼ਬਰ ਦੀ ਰਿਟਾਇਰ ਰੈਵੇਨਿਊ ਕਾਨੂੰਨਗੋ ਪਟਵਾਰੀ ਐਸੋਸੀਏਸ਼ਨ ਦੀ ਮੀਟਿੰਗ 6 ਨੂੰ
Ad Position 24