09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਲਗ਼ੀਧਰ ਟਰੱਸਟ ਵਲੋਂ ਹੜ੍ਹ ਦੀ ਲਪੇਟ 'ਚ ਆਉਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪਿਛਲੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਬੰਨ੍ਹ ਟੁੱਟਣ ਕਰ ਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਆਏ ਹੋਏ ਹਨ | ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ | ਉਸੇ ਤਹਿਤ ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ | ਜਿਸ ਤਰ੍ਹਾਂ ਬੀਤੇ ਸਮੇਂ ਵਿਚ ਹੜ੍ਹ ਦੀ ਚਪੇਟ ਵਿਚ ਆਏ ਪਿੰਡਾਂ ਵਿਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਨੂੰ ਘਰੋ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਇਨ੍ਹਾਂ ਪਿੰਡਾਂ ਵਿਚੋਂ ਕੱਲ੍ਹ 150 ਤੋਂ ਵੱਧ ਵਿਅਕਤੀਆਂ ਛੋਟੇ ਮਾਲ ਪਸ਼ੂਆਂ ਨੂੰ ਰੈਸਕਿਊ ਕਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ | ਇਹ ਟੀਮ ਸਥਾਨਕ ਲੋਕਾਂ ਦੀਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਅਤੇ 50 ਮੈਡੀਕਲ ਕਿੱਟਾਂ ਅਤੇ ਡਾਕਟਰ ਨੂੰ ਨਾਲ ਲੈ ਕੇ 20 ਮਰੀਜ਼ਾਂ ਦਾ ਅਲੱਗ-ਅਲੱਗ ਡੇਰਿਆਂ 'ਚ ਜਾ ਕੇ ਚੈੱਕਅਪ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋਂ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ ਤੱਕ 1000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ ਵਿਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ |
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਨੇ ਸੌਂਪੀ ਜਸਵੀਰ ਸਿੰਘ ਗਲੋਟੀ ਨੂੰ ਉਪ ਚੇਅਰਮੈਨ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੌਧਰ ਵਿਖੇ ਹਰਬਲ ਗਾਰਡਨ 'ਚ ਬੂਟੇ ਲਗਾਏ <br/>
Ad Position 24