14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-09-2025
ਸਮਾਲਸਰ, 3 ਸਤੰਬਰ (ਗੁਰਜੰਟ ਕਲਸੀ ਲੰਡੇ)-ਪਿੰਡ ਲੰਡੇ ਵਿਖੇ ਬਲਜੀਤ ਕੌਰ ਦੀ ਅਗਵਾਈ 'ਚ ਔਰਤਾਂ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮੰਗਾ ਸਿੰਘ ਵੈਰੋਕੇ ਵੀ ਪਹੁੰਚੇ | ਮੰਗਾ ਸਿੰਘ ਨੇ ਕਿਹਾ ਕਿ ਪਿੰਡ ਲੰਡੇ 'ਚ ਨਰੇਗਾ ਦੇ ਬੰਦ ਪਏ ਕੰਮ ਨੂੰ ਚਲਾਉਣ ਲਈ ਬੀ.ਡੀ.ਓ. ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਜੇਕਰ ਕੰਮ ਨਾ ਦਿੱਤਾ ਗਿਆ ਤਾ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ | ਛਿੰਦਰਪਾਲ ਕੌਰ ਨੇ ਆਖਿਆ ਕਿ ਜੋ ਆਮ ਆਦਮੀ ਦੀ ਸਰਕਾਰ ਨੇ ਔਰਤਾਂ ਨਾਲ ਵਾਅਦਾ ਕੀਤਾ ਸੀ ਕਿ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਿਆ ਦਿੱਤਾ ਜਾਵੇਗਾ ਪਰ ਅਜੇ ਤੱਕ ਕਿਸੇ ਔਰਤ ਨੂੰ ਨਹੀਂ ਦਿੱਤਾ ਗਿਆ | ਉਨ੍ਹਾਂ ਆਖਿਆ ਕਿ ਜੋ ਔਰਤਾਂ ਨੂੰ ਵਿਧਵਾ, ਬੁਢਾਪਾ ਜਾਂ ਅੰਗਹੀਣ ਪੈਨਸ਼ਨ ਮਿਲਦੀ ਹੈ ਉਸ ਨੂੰ ਘੱਟੋ-ਘੱਟ 5000 ਹਜ਼ਾਰ ਪ੍ਰਤੀ ਮਹੀਨਾ ਕੀਤਾ ਜਾਵੇ ਤੇ ਪੈਨਸ਼ਨ ਦੀ ਉਮਰ ਹੱਦ 50 ਸਾਲ ਕੀਤੀ ਜਾਵੇ | ਇਸ ਮੌਕੇ ਇਕਾਈ ਪ੍ਰਧਾਨ ਜਸਵੀਰ ਕੌਰ, ਮੀਤ ਪ੍ਰਧਾਨ ਬਲਜੀਤ ਕੌਰ, ਚਰਨਜੀਤ ਕੌਰ ਸਕੱਤਰ, ਹਰਪਾਲ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਭਿੰਦਰ ਕੌਰ, ਅਮਰਜੀਤ ਕੌਰ, ਕੁਲਦੀਪ ਕੌਰ ਸਿਮਰਜੀਤ ਕੌਰ, ਗੁਰਮੇਲ ਕੌਰ, ਚਰਨਜੀਤ ਕੌਰ ਬਹੁਤ ਸਾਰੇ ਮੈਂਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਸੀਬਤ ਦੀ ਘੜੀ 'ਚ ਹੜ੍ਹ ਪੀੜਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਡਟ ਕੇ ਖੜ੍ਹਾ ਹੈ-ਭੁੱਲਰ ਅਗਲੀ ਖ਼ਬਰ ਭਾਰੀ ਮੀਂਹ ਕਾਰਨ ਵਾਰਡ ਨੰ: 10 ਵਿਚ ਚੁਬਾਰੇ ਦੀ ਛੱਤ ਡਿੱਗੀ
Ad Position 24