14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੁਸੀਬਤ ਦੀ ਘੜੀ 'ਚ ਹੜ੍ਹ ਪੀੜਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਡਟ ਕੇ ਖੜ੍ਹਾ ਹੈ-ਭੁੱਲਰ

Ad Position 21
No active advertisement
ਅਜੀਤ ਡੈਸਕ 04-09-2025
ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ 'ਚ ਮੌਜੂਦਾ ਹੜ੍ਹਾਂ ਦੇ ਹਾਲਾਤ ਲਈ ਪੰਜਾਬ ਦੀ 'ਆਪ' ਸਰਕਾਰ ਦੀ ਅਣਗਹਿਲੀ ਵੱਡੀ ਪੱਧਰ 'ਤੇ ਸਾਫ਼ ਨਜ਼ਰ ਆਉਂਦੀ ਹੈ ਕਿਉਂਕਿ ਜੇਕਰ ਸਰਕਾਰ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਦੀ ਤਾਂ ਅੱਜ ਪੰਜਾਬ ਦੇ ਲੋਕਾਂ 'ਤੇ ਪਈ ਕਰੋਪੀ ਨੂੰ ਵੱਡੀ ਪੱਧਰ ਤੱਕ ਘੱਟ ਕੀਤਾ ਜਾ ਸਕਦਾ ਸੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਗੱਲਬਾਤ ਕਰਦਿਆਂ ਕੀਤਾ | ਸ. ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਹੜ੍ਹ ਪੀੜਤ ਲੋਕਾਂ ਨਾਲ ਰਾਬਤਾ ਰੱਖ ਕੇ ਹੜ੍ਹ ਪੀੜਤ ਇਲਾਕਿਆਂ ਵਿਚ ਵਿਚਰ ਰਹੇ ਹਨ ਤੇ ਲੋਕਾਂ ਨੂੰ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ 'ਤੇ ਵੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਤਾਂ ਜੋ ਹੜ੍ਹ ਪੀੜਤਾਂ ਦੀ ਮੁਸੀਬਤ ਨੂੰ ਘਟਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਲਾਡੀ ਢੋਸ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ-ਸਿਮਰਨਜੀਤ ਸਿੰਘ ਮਾਨ ਕੈਨੇਡਾ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ
Ad Position 24